ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 55 ਸਾਲ ਦੇ ਇਤਿਹਾਸ ਦੇ ਵਿੱਚ ਵਾਈਸ ਚਾਂਸਲਰ ਤੋਂ ਬਗੈਰ ਰਹਿਣਾ ਚਿੰਤਾ ਦੀ ਗੱਲ
ਅੰਮ੍ਰਿਤਸਰ, 21 ਨਵੰਬਰ 2024 - ਗੁਰੂ ਨਾਨਕ ਦੇਵ ਯੂਨੀਵਰਸਿਟੀ ਜੋ ਕਿ ਦੇਸ਼ ਦੀਆਂ ਨਾਮਵਰ ਯੂਨੀਵਰਸਿਟੀਆਂ ਦੇ ਵਿੱਚ ਆਪਣਾ ਨਾਮ ਰੱਖਦੀ ਹੈ, ਉਸ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਤੋਂ ਬਗੈਰ ਰਹਿਣਾ ਬਹੁਤ ਹੀ ਮਾੜੀ ਗੱਲ ਹੈ ਅਤੇ ਭਵਿੱਖ ਦੇ ਵਿੱਚ ਸਰਕਾਰ ਦਾ ਸਿੱਖਿਆ ਪ੍ਰਤੀ ਆਪਣੀ ਸਿੱਖਿਆ ਨੀਤੀ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਭਾਰਦਵਾਜ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੀ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਇੱਥੇ ਇਹ ਵੀ ਵਰਨਣਯੋਗ ਹੈ ਕਿ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦਾ ਬਤੌਰ ਵਾਈਸ ਚਾਂਸਲਰ ਕਾਰਜਕਾਲ ਮਿਤੀ 16 ਨਵੰਬਰ 2024 ਨੂੰ ਖਤਮ ਹੋ ਚੁੱਕਾ ਹੈ। ਡਾਕਟਰ ਜਸਪਾਲ ਸਿੰਘ ਸੰਧੂ ਨੇ 2017 ਵਿੱਚ ਬਤੌਰ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਨਾਂ ਦੀ ਦੂਰ ਅੰਦੇਸ਼ੀ ਅਤੇ ਵਿਕਾਸਸ਼ੀਲ ਸੋਚ ਸਦਕਾ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਿੱਖਿਆ ਦੇ ਮਿਆਰ ਦੇ ਵਿੱਚ ਬੁਲੰਦੀਆਂ ਨੂੰ ਛੋਹਿਆ ਹੈ। ਸੂਬੇ ਦੀ ਬਾਕੀ ਯੂਨੀਵਰਸਿਟੀਆਂ ਦੇ ਮੁਕਾਬਲੇ ਇਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ ਜਿੱਥੇ NAAC ਆਦਿ ਦੀ ਰੈਂਕਿੰਗ ਵਿੱਚ ਅੱਵਲ ਦਰਜੇ ਦਾ ਪ੍ਰਦਰਸ਼ਨ ਕੀਤਾ, ਉਥੇ ਨਾਲ ਹੀ ਨਾਲ ਖੇਡਾਂ ਅਤੇ ਖੋਜ ਖੇਤਰ ਵਿੱਚ ਵੀ ਬਿਹਤਰੀਨ ਕੰਮ ਕੀਤਾ।
ਡਾਕਟਰ ਸੰਧੂ, ਜੋ ਕਿ UGC ਦੇ ਸਾਬਕਾ ਸਕੱਤਰ ਵੀ ਰਹਿ ਚੁੱਕੇ ਸਨ, ਉਹਨਾਂ ਦੇ ਆਪਣੇ ਅਸਰ ਰਸੂਖ ਦੇ ਚਲਦਿਆਂ ਇਸ ਯੂਨੀਵਰਸਿਟੀ ਨੂੰ ਕਦੀ ਵੀ ਫੰਡਾਂ ਦੀ ਕਮੀ ਨਹੀਂ ਆਈ। ਕਰਮਚਾਰੀਆਂ, ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸਮੇਂ-ਸਿਰ ਤਨਖਾਹ, ਪੈਨਸ਼ਨਾਂ ਆਦਿ ਮਿਲਦੀਆਂ ਰਹੀਆਂ ਅਤੇ ਵਿਦਿਆਰਥੀਆਂ ਦੀ ਗਿਣਤੀ ਨੂੰ ਵੀ ਬਰਕਰਾਰ ਰੱਖਣ ਵਿੱਚ ਇਹ ਯੂਨੀਵਰਸਿਟੀ ਸੂਬੇ ਦੀਆਂ ਬਾਕੀ ਯੂਨੀਵਰਸਿਟੀਆਂ ਦੇ ਮੁਕਾਬਲੇ ਅਵਲ ਆਉਂਦੀ ਰਹੀ। ਨਾਨ-ਟੀਚਿੰਗ ਦੇ ਪ੍ਰਧਾਨ, ਰਜਨੀਸ਼ ਭਾਰਦਵਾਜ ਨੇ ਚਿੰਤਾ ਜਤਾਈ ਕਿ ਜਿੱਥੇ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਦੇ ਵਿੱਚ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ ਉੱਥੇ ਹੀ ਯੂਨੀਵਰਸਿਟੀ ਦਾ ਸਥਾਪਨਾ ਦਿਵਸ ਵੀ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਇਹ ਸਥਾਪਨਾ ਦਿਵਸ ਬਿਨਾਂ ਕਿਸੇ ਵਾਈਸ ਚਾਂਸਲਰ ਦੀ ਨਿਯੁਕਤੀ ਤੋਂ ਮਨਾਇਆ ਜਾਵੇਗਾ। ਉਹਨਾਂ ਨੇ ਪੰਜਾਬ ਦੀ ਸਰਕਾਰ ਤੋਂ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਇਹ ਯੂਨੀਵਰਸਿਟੀ ਸੁਰੱਖਿਤ ਹੱਥਾਂ ਵਿੱਚ ਵੱਧ ਫੁੱਲ ਸ