← ਪਿਛੇ ਪਰਤੋ
ਇੰਪਰੂਵਮੈਂਟ ਟਰਸਟ ਵੱਲੋਂ ਬਣਾਈ ਗਈ ਕਲੋਨੀ ਵਿੱਚ ਚਲਿਆ ਪੀਲਾ ਪੰਜਾ
ਰੋਹਿਤ ਗੁਪਤਾ
ਗੁਰਦਾਸਪੁਰ
ਨਗਰ ਕੌਂਸਲ ਦੀ ਟੀਮ ਨੇ ਅੱਜ ਮੁੜ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਵਿੱਚ ਘਰਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ। ਇਸ ਦੌਰਾਨ ਟੀਮ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਪਰ ਕੌਂਸਲ ਮੁਲਾਜ਼ਮਾਂ ਨੇ ਆਪਣੀ ਕਾਰਵਾਈ ਜਾਰੀ ਰੱਖੀ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕਲੋਨੀ ਬੇਸ਼ੱਕ ਨਗਰ ਸੁਧਾਰ ਟਰਸਟ ਵੱਲੋਂ ਬਣਾਈ ਗਈ ਸੀ ਪਰ ਬਾਅਦ ਵਿੱਚ ਇਸ ਦੇ ਰੱਖ ਰਖਾਵ ਦੀ ਜ਼ਿੰਮੇਦਾਰੀ ਨਗਰ ਸੁਧਾਰ ਟਰਸਟ ਵੱਲੋਂ ਨਗਰ ਕੌਂਸਲ ਗੁਰਦਾਸਪੁਰ ਨੂੰ ਦੇ ਦਿੱਤੀ ਗਈ ਸੀ। ਕਲੋਨੀ ਵਿੱਚ ਹਾਈਕੋਰਟ ਦੀਆਂ ਹਦਾਇਤਾਂ 'ਤੇ ਲੋਕਾਂ ਵੱਲੋਂ ਘਰਾਂ ਅੱਗੇ ਕੀਤੇ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ ਅਤੇ ਇਹ ਕਾਰਵਾਈ ਪਿਛਲੇ ਮਹੀਨੇ ਵੀ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਕੀਤੀ ਗਈ ਸੀ। ਅੱਜ ਫੇਰ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁਲਿਸ ਵੱਲ ਨੂੰ ਨਾਲ ਲੈ ਕੇ ਲੋਕਾਂ ਵੱਲੋਂ ਘਰਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਉਸਾਰੀਆਂ ਨੂੰ ਜੇਸੀਬੀ ਦੇ ਸਹਾਇਤਾ ਨਾਲ ਤੋੜਿਆ ਗਿਆ ਹੈ।
Total Responses : 267