ਬਾਲ ਮਜ਼ਦੂਰੀ ਨੂੰ ਰੋਕਣ ਲਈ ਜਿਲ੍ਹਾ ਟਾਸਕ ਫੋਰਸ ਟੀਮ ਵੱਲ਼ੋ ਵੱਖ-ਵੱਖ ਥਾਵਾ ਤੇ ਚੈਕਿੰਗ
ਬੱਚਿਆ ਦੀ ਉਮਰ ਪੜਨ ਦੀ, ਨਾ ਕਿ ਛੋਟੀ ਉਮਰੇ ਕੰਮ ਕਰਨ ਦੀ
ਫਾਜ਼ਿਲਕਾ, 22 ਨਵੰਬਰ
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਵੱਲ਼ੋ ਜਾਰੀ ਦਿਸ਼ਾ ਨਿਰਦੇਸ਼ ਤਹਿਤ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਨੇ ਦੱਸਿਆ ਕਿ ਚੈਕਿੰਗ ਦੌਰਾਨ 03 ਬੱਚਿਆ ਨੂੰ ਬਾਲ ਮਜ਼ਦੂਰੀ ਕਰਦੇ ਪਾਇਆ ਗਿਆ ਅਤੇ ਜਿਲ੍ਹਾ ਟਾਸਕ ਫੋਰਸ ਟੀਮ ਵੱਲ਼ੋ ਘੰਟਾ ਘਰ ਚੌਕ ਜਲਾਲਾਬਾਦ, ਮੇਨ ਬਜਾਰ ਫਾਜ਼ਿਲਕਾ ਅਤੇ ਬੱਸ ਸਟੈਡ ਅਬੋਹਰ ਵਿਖੇ ਆਦਿ ਥਾਵਾ ਤੇ ਚੈਕਿੰਗ ਕੀਤੀ ਗਈ ਅਤੇ ਕਿਹਾ ਕਿ ਬੱਚਿਆ ਤੋ ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ। ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਉਨਾ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ। ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ। ਜਿਲ੍ਹਾ ਟਾਸਕ ਫੋਰਸ ਟੀਮ ਵਿਚ ਰਣਵੀਰ ਕੌਰ, ਕਿਰਤ ਵਿਭਾਗ ਤੋਂ ਰਾਜਬੀਰ ਸਿੰਘ, ਕੌਸ਼ਲ, ਅਜੈ ਸ਼ਰਮਾ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਤੋ ਇਲਾਵਾ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਆਦਿ ਮੈਬਰ ਵੀ ਸ਼ਾਮਿਲ ਸਨ।