ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ "ਦਿਸ਼ਾ "ਕਮੇਟੀ ਦੀ ਮੀਟਿੰਗ
* ਦਿਸ਼ਾ ਕਮੇਟੀ ਦੀ ਮੀਟਿੰਗ 'ਚ ਕੇਂਦਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ 'ਤੇ ਜ਼ੋਰ
* ਕਿਹਾ,ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ
* ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਸਕੀਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ
ਨਾਲ ਯਤਨਸ਼ੀਲ- ਡਾ. ਪੱਲਵੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 22 ਨਵੰਬਰ:2024
ਮਾਲੇਰਕੋਟਲਾ ਜ਼ਿਲ੍ਹੇ 'ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋ
ਖ ਵੱਖ ਕੇਂਦਰੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਾ ਅਮਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਕਿ ਕੋਈ ਵੀ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ ।ਉਨ੍ਹਾਂ ਹਦਾਇਤ ਕੀਤੀ ਕਿ ਇਸ ਮੀਟਿੰਗ ਦੀ ਕਾਰਵਾਈ ਉਪਰ ਕੀਤੇ ਗਏ ਅਮਲ ਦੀ ਰਿਪੋਰਟ ਉਨ੍ਹਾਂ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾਂ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿਥੇ ਸਮੇਂ 'ਚ ਮੁਕੰਮਲ ਕਰਨ ਲਈ ਕੰਮ 'ਚ ਤੇਜ਼ੀ ਲਿਆਉਣ| ਕੰਮਾਂ ’ਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਉਨ੍ਹਾਂ ਹੋਰ ਕਿਹਾ ਕਿ ਕੰਮ ਦੀ ਗੁਣਵੰਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ ਨਹੀਂ ਕੀਤਾ ਜਾਵੇਗਾ ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੋਣ ਵਾਲੇ ਹੋਰ ਵਿਕਾਸ ਕੰਮਾਂ ਲਈ ਪ੍ਰਪੋਜ਼ਲ ਬਣਾ ਕੇ ਭੇਜਣ ਲਈ ਕਿਹਾ ਤਾਂ ਜੋ ਸਰਕਾਰ ਤੋਂ ਇਨ੍ਹਾਂ ਕੰਮਾਂ ਲਈ ਫੰਡ ਜਾਰੀ ਕਰਵਾਏ ਜਾ ਸਕਣ।ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ।ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਤਹਿਤ 100 ਦਿਨਾਂ ਦਾ ਰੋਜਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਸਕੀਮ ਦਾ ਮਕਸਦ ਪੂਰਾ ਹੋ ਸਕੇ । ਉਨ੍ਹਾਂ ਪੰਜਾਬੀਆਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਇਸ ਉਪਰੰਤ ਉਨ੍ਹਾਂ ਪਾਰਲੀਮੈਂਟ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਯੋਗ ਸਮੱਸਿਆਵਾਂ ਦਾ ਨਿਪ
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਕੇਂਦਰੀ ਸਕੀਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ।ਇਸ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ.ਹਰਬੰਸ ਸਿੰਘ, ਐਸ.ਡੀ.ਐਮ. ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀ.ਡੀ.ਪੀ.ਓ ਰਿੰਪੀ ਗਰਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।