ਡੇਂਗੂ ਤੋਂ ਡਰਨ ਦੀ ਲੋੜ ਨਹੀਂ, ਕੁਝ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ
ਸਿਵਲ ਸਰਜਨ ਫਾਜਿਲਕਾ ਵੱਲੋਂ ਡੇਂਗੂ ਤੇ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ
ਫਾਜ਼ਿਲਕਾ 22 ਨਵੰਬਰ 2024- ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ-ਨਾਲ ਪੂਰਾ ਹਫਤਾ ਡੇਂਗੂ ਗਤੀਵਿਧੀਆਂ ਕੀਤੀ ਜਾ ਰਹੀ ਹੈ. ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਡਾ ਕੱਕੜ ਨੇ ਦੱਸਿਆ ਕਿ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿੱਧੀਆਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਿਲ੍ਹਾ ਫਾਜਿਲਕਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਜਿਸ ਵਿਚ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਅਤੇ ਬਰੀਡਿੰਗ ਚੈਕਰ ਨੂੰ ਸ਼ਾਮਿਲ ਕੀਤਾ ਗਿਆ, ਵੱਖ ਵੱਖ ਗਤੀਵਿਧੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਜੇਕਰ ਕੋਈ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੇ ਕੰਟਰੋਲ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ ਅਤੇ ਘਰ ਘਰ ਆਉਣ ਵਾਲੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ।