'ਖੇਡਾਂ ਵਤਨ ਪੰਜਾਬ ਦੀਆਂ- 2024': ਤੀਸਰੇ ਦਿਨ ਵੱਖ-ਵੱਖ ਵਰਗਾਂ 'ਚ ਬਾਕਸਿੰਗ ਖਿਡਾਰੀਆਂ ਦੇ ਹੋਏ ਜ਼ਬਰਦਸਤ ਮੁਕਾਬਲੇ
-ਕੁਲਜੀਤ ਸਰਹਾਲ ਨੇ ਖਿਡਾਰੀਆਂ ਨੂੰ ਦਿੱਤਾ ਆਸ਼ੀਰਵਾਦ
ਪ੍ਰਮੋਦ ਭਾਰਤੀ
ਨਵਾਂਸ਼ਹਿਰ 22 ਨਵੰਬਰ ,2024- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ- 2024, ਸੀਜਨ 3' ਦੇ ਤਹਿਤ ਲੈਮਰੀਨ ਟੈੱਕ ਸਕਿੱਲ ਯੂਨੀਵਰਸਿਟੀ ਬਲਾਚੌਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਅੱਜ ਲੜਕਿਆਂ ਦੇ ਤੀਸਰੇ ਦਿਨ ਦੇ ਮੁਕਾਬਲੇ ਹੋਏ। ਇਸ ਦੌਰਾਨ ਵੱਖ-ਵੱਖ ਵਰਗਾਂ ਵਿਚ ਜਬਰਦਸਤ ਮੁਕਾਬਲੇ ਦੇਖਣ ਨੂੰ ਮਿਲੇ।ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਅੱਜ ਦੇ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿਚ ਬੇਹੱਦ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਤੀਜੇ ਦਿਨ ਦੇ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮਰ ਵਰਗ ਅੰਡਰ 21 ਭਾਰ ਵਰਗ 46-51 ਕਿਲੇ ਵਿਚ ਕਰਨ ਜ਼ਿਲ੍ਹਾ ਸੰਗਰੂਰ ਨੇ ਗਨੇਸ਼ ਸੋਨੀ ਜ਼ਿਲ੍ਹਾ ਜਲੰਧਰ ਨੂੰ ਅਤੇ ਅਰਪਿਤ ਜ਼ਿਲ੍ਹਾ ਪਠਾਨਕੋਟ ਨੇ ਸਮੀਰ ਜ਼ਿਲ੍ਹਾ ਫਿਰੋਜ਼ਪੁਰ ਨੂੰ ਹਰਾਇਆ। 51-54 ਕਿਲੋ ਵਿਚ ਬੰਟੀ ਜ਼ਿਲ੍ਹਾ ਜਲੰਧਰ ਨੇ ਦਿਲਸ਼ਾਦ ਜ਼ਿਲ੍ਹਾ ਮਾਲੇਰਕੋਟਲਾ ਨੂੰ ਅਤੇ ਜਸ਼ਨਦੀਪ ਜ਼ਿਲ੍ਹਾ ਪਟਿਆਲਾ ਨੇ ਪੂਜਨ ਜ਼ਿਲ੍ਹਾ ਸੰਗਰੂਰ ਨੂੰ ਹਰਾਇਆ। ਭਾਰ ਵਰਗ 54-57 ਕਿਲੋ ਵਿਚ ਭੁਪਿੰਦਰ ਜ਼ਿਲ੍ਹਾ ਅਮ੍ਰਿੰਤਸਰ ਨੇ ਅਸ਼ਰਫ ਜ਼ਿਲ੍ਹਾ ਬਰਨਾਲਾ ਅਤੇ ਤਜਿੰਦਰ ਜ਼ਿਲ੍ਹਾ ਪਠਾਨਕੋਟ ਨੇ ਆਰਿਅਨ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਹਰਾਇਆ। ਇਸੇ ਤਰ੍ਹਾ ਭਾਰ ਵਰਗ 57-60 ਕਿਲੋ ਵਿਚ ਇੰਦਰਜੀਤ ਜ਼ਿਲ੍ਹਾ ਅਮ੍ਰਿੰਤਸਰ ਨੇ ਅਬੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਅਤੇ ਜਤਿਨ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੀਪਕ ਜ਼ਿਲ੍ਹਾ ਜਲੰਧਰ ਨੂੰ ਹਰਾਇਆ। ਭਾਰ ਵਰਗ 60-63 ਕਿਲੋ ਵਿਚ ਮਨਜੋਤ ਜ਼ਿਲ੍ਹਾ ਪਟਿਆਲਾ ਨੇ ਮਾਨਵ ਜ਼ਿਲ੍ਹਾ ਪਠਾਨਕੋਟ ਨੂੰ ਅਤੇ ਨਵਰੂਪ ਜ਼ਿਲ੍ਹਾ ਅੰਮ੍ਰਿਤਸਰ ਨੇ ਕੁਨਾਲ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਹਰਾਇਆ। ਇਸ ਮੌਕੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ, ਵਪਾਰ ਮੰਡਲ ਬੰਗਾ ਦੇ ਪ੍ਰਧਾਨ ਸਾਗਰ ਅਰੋੜਾ, ਸੋਸ਼ਲ ਮੀਡੀਆ ਇੰਚਾਰਜ ਸਰਬਜੀਤ ਸਿੰਘ, ਸੰਤੋਖ ਕੁਮਾਰ ਚੌਹਾਨ ਅੰਤਰਰਾਸ਼ਟਰੀ ਵੇਟਲਿਫਟਰ, ਸਤਵੀਰ ਸਿੰਘ ਬਾਜਵਾ ਜੁਆਇੰਟ ਰਜਿਸਟਰਾਰ, ਡਾ. ਰਾਜੀਵ ਮਹਾਜਨ ਰਜਿਸਟਰਾਰ ਤੇ ਰਾਮ ਮੈਅਰ ਸਹਾਇਕ ਡਾਇਰੈਕਟਰ ਸਪੋਰਟਸ, ਸੰਤੋਸ਼ ਦੱਤਾ ਜਰਨਲ ਸੈਕਟਰੀ ਬਾਕਸਿੰਗ ਐਸੋਸੀਏਸਨ ਪੰਜਾਬ, ਕਨਵੀਨਰ ਮੁਹੰਮਦ ਹਬੀਬ ਬਾਕਸਿੰਗ ਕੋਚ, ਹਰਦੀਪ ਸਿੰਘ ਕੋ- ਕਨਵੀਨਰ, ਹਰਪ੍ਰੀਤ ਸਿੰਘ ਬਾਕਸਿੰਗ ਕੋਚ, ਮਲਕੀਤ ਸਿੰਘ ਅਥਲੈਟਿਕਸ ਕੋਚ, ਮਿਸ ਲਵਪ੍ਰੀਤ ਕੌਰ ਅਥਲੈਟਿਕਸ ਕੋਚ, ਗੁਰਜੀਤ ਕੌਰ ਕਬੱਡੀ ਕੋਚ, ਜਸਕਰਨ ਕੌਰ ਕਬੱਡੀ ਕੋਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਜਾਬ ਰਾਜ ਦੇ ਬਾਕਸਿੰਗ ਖਿਡਾਰੀ ਅਤੇ ਅਧਿਕਾਰੀ ਹਾਜ਼ਰ ਸਨ।