ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 22 ਨਵੰਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਆਦਰਸ਼ ਵਿਦਿਆ ਮੰਦਿਰ ਹਾਈ ਸਕੂਲ ਧਾਰੀਵਾਲ ਦੇ ਡਾਇਰੈਕਟਰ ਸ਼੍ਰੀ ਕੁਲਭੂਸ਼ਨ ਅਤੇ ਪ੍ਰਿੰਸੀਪਲ ਸਵਿਤਾ ਮਹਾਜਨ ਦੇ ਸਹਿਯੋਗ ਨਾਲ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਧਾਰੀਵਾਲ ਦੇ ਪ੍ਰਿੰਸੀਪਲ ਸ੍ਰੀਮਤੀ ਬਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਦੇ ਸਹਿਯੋਗ ਨਾਲ ਸੈਮੀਨਾਰ ਲਗਾਏ ਗਏ ।
ਸੈਮੀਨਾਰਾਂ ਵਿੱਚ ਐਡਵੋਕੇਟ ਵਿਕਰਮ ਕਪਿਲ ਅਤੇ
ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਏ.ਐਸ.ਆਈ ਸੰਜੀਵ ਕੁਮਾਰ ਏ.ਐਸ.ਆਈ ਅਮਨਦੀਪ ਸਿੰਘ ਮੌਜੂਦ ਸਨ।
ਸੈਮੀਨਾਰਾਂ ਵਿੱਚ ਵਿੱਚ ਐਡਵੋਕੇਟ ਸ੍ਰੀ ਵਿਕਰਮ ਕਪਿਲ ਨੇ ਬੱਚਿਆਂ ਨੂੰ ਲੀਗਲ ਸਰਵਿਸ ਅਥਾਰਟੀ ਵੱਲੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਔਰਤਾਂ ਦੀ ਰੱਖਿਆ ਸਬੰਧੀ ਕਾਨੂੰਨਾਂ ਬਾਰੇ ਦੱਸਿਆ ਅਤੇ ਇਸ ਦੇ ਨਾਲ ਨਾਲ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ।
ਏ.ਐਸ.ਆਈ ਸੰਜੀਵ ਕੁਮਾਰ ਅਤੇ ਏ.ਐਸ.ਆਈ ਅਮਨਦੀਪ ਸਿੰਘ ਨੇ ਬੱਚਿਆਂ ਨੂੰ ਰੋਡ ਸੇਫਟੀ ਬਾਰੇ ਜਾਣਕਾਰੀ ਦਿੰਦੇ ਹੋਏ ਦੋ ਪਹੀਆ ਵਾਹਨ ਚਲਾਉਂਦੇ ਹੋਏ ਤਿੰਨ ਤਿੰਨ ਸਵਾਰੀਆਂ ਨਾ ਬੈਠਣ ਅਤੇ ਚਾਰ ਪਈਆ ਵਾਹਨ ਚਲਾਉਂਦੇ ਹੋਏ ਸੀਟ ਬੈਲਟ ਦੀ ਅਹਿਮੀਅਤ ਬਾਰੇ ਦੱਸਿਆ।ਇਸ ਦੇ ਨਾਲ ਨਾਲ ਡਰਾਈਵਿੰਗ ਲਾਈਸੰਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰ ਵਹੀਕਲ ਐਕਟ ਦੇ ਅਨੁਸਾਰ ਨਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਚਲਾਉਣ ਦੀ ਆਗਿਆ ਨਹੀਂ ਹੈ ਜੇਕਰ ਕਿਸੇ ਵੀ ਨਾਬਾਲਗ ਬੱਚੇ ਦਾ ਵਾਹਨ ਚਲਾਉਂਦੇ ਹੋਏ ਮੋਟਰ ਵਹੀਕਲ ਐਕਟ ਦੇ ਅਨੁਸਾਰ ਚਲਾਨ ਹੁੰਦਾ ਹੈ ਤਾਂ ਉਸ ਨੂੰ 25 ਹਜਾਰ ਰੁਪਆ ਜੁਰਮਾਨਾ ਅਤੇ ਉਸ ਦੇ ਮਾਂ ਬਾਪ ਨੂੰ ਤਿੰਨ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਨਾਲ ਬੱਚਿਆਂ ਨੂੰ ਟਰੈਫਿਕ ਤੇ ਚਲਾਨਾਂ ਅਤੇ ਉਹਨਾਂ ਦੇ ਜੁਰਮਾਨਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਨਾਲ ਸਕੂਲ ਦੀ ਟਰਾਂਸਪੋਰਟ ਮੈਨੇਜਮੈਂਟ ਕਮੇਟੀ ਨੂੰ ਸੇਫ ਸਕੂਲ ਵਾਹਨ ਪਾਲਸੀ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸੈਮੀਨਾਰਾਂ ਵਿੱਚ ਹਾਜ਼ਰ ਸਕੂਲਾਂ ਦੇ ਡਾਇਰੈਕਟਰ ਕਲਬੂਸ਼ਨ ਅਤੇ ਪ੍ਰਿੰਸੀਪਲ ਸਵਿਤਾ ਮਹਾਜਨ ਅਤੇ ਮੈਨਜਿੰਗ ਡਾਇਰੈਕਟਰ ਸੁਰਜੀਤ ਸਿੰਘ ਪ੍ਰਿੰਸੀਪਲ ਬਰਿੰਦਰ ਕੌਰ ਨੇ ਬੱਚਿਆਂ ਨੂੰ ਲੀਗਲ ਸਰਵਿਸ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਤੇ ਆਏ ਹੋਏ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ।