ਮਾਮਲਾ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦੇ ਕਤਲ ਕਾਂਡ ਦਾ: ਵਿਜੇ ਸਾਂਪਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
* ਮਾਮਲਾ ਭਾਜਪਾ ਯੁਵਾ ਮੋਰਚਾ ਦੇ ਸੁਲਤਾਨਪੁਰ ਲੋਧੀ ਤੋਂ ਬਲਾਕ ਪ੍ਰਧਾਨ ਹਨੀ ਕੁਮਾਰ ਉਰਫ ਨੰਨੂ ਦੇ ਕਤਲ ਕਾਂਡ ਦਾ
* ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਜਪਾ ਨੇਤਾ ਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਵਿਜੇ ਸਾਂਪਲਾ
* ਪਰਿਵਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ, ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗੱਲਬਾਤ
* ਪੁਲਿਸ ਦੀ ਕਾਰਜ ਪ੍ਰਣਾਲੀ ਤੇ ਖੜੇ ਕੀਤੇ ਸਵਾਲ
* ਜੇਕਰ ਪੁਲਿਸ ਪਹਿਲਾਂ ਹਰਕਤ ਚ ਆਉਂਦੀ ਤਾਂ ਅੱਜ ਹਨੀ ਕੁਮਾਰ ਸਾਡੇ ਵਿੱਚ ਜਿੰਦਾ ਹੁੰਦੇ: ਵਿਜੇ ਸਾਂਪਲਾ
* ਆਪਣੀ ਡਿਊਟੀ ਦੌਰਾਨ ਕਤਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਤੇ ਹੋਵੇ ਕਾਰਵਾਈ : ਵਿਜੇ ਸਾਂਪਲਾ
* ਸੁਲਤਾਨਪੁਰ ਲੋਧੀ ਦੇ ਸ਼ਮਸ਼ਾਨ ਘਾਟ ਚ ਹੋਇਆ ਹਨੀ ਕੁਮਾਰ ਦਾ ਅੰਤਿਮ ਸੰਸਕਾਰ
* ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 23 ਨਵੰਬਰ 2024: ਬੀਤੇ ਦਿਨੀ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿੱਚ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਹਨੀ ਕੁਮਾਰ ਉਰਫ ਨੰਨੂ ਦਾ ਨੌਜਵਾਨਾਂ ਵੱਲੋਂ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਸਮੁੱਚੀ ਭਾਰਤੀ ਜਨਤਾ ਪਾਰਟੀ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉੱਥੇ ਹੀ ਸਖਤ ਕਾਰਵਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਭਾਜਪਾ ਨੇਤਾ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਵਿਜੇ ਸਾਂਪਲਾ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਇਸ ਦੌਰਾਨ ਉਹਨਾਂ ਨੇ ਪਰਿਵਾਰ ਦੇ ਨਾਲ ਗੱਲਬਾਤ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਵਿਜੇ ਸਾਂਪਲਾ ਨੇ ਪੁਲਿਸ ਦੀ ਕਾਰਜ ਪ੍ਰਣਾਲੀ ਉੱਤੇ ਵੀ ਵੱਡੇ ਸਵਾਲ ਖੜੇ ਕੀਤੇ ਉਹਨਾਂ ਕਿਹਾ ਕਿ ਜੇਕਰ ਸਮੇਂ ਰਹਿੰਦੇ ਪੁਲਿਸ ਹਰਕਤ ਵਿੱਚ ਆਉਂਦੀ ਤਾਂ ਅੱਜ ਹਨੀ ਕੁਮਾਰ ਸਾਡੇ ਵਿੱਚ ਜਿੰਦਾ ਹੁੰਦੇ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਲਾ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਕੋਈ ਵੀ ਇਸ ਸੂਬੇ ਦੇ ਵਿੱਚ ਮਹਿਫੂਜ਼ ਨਹੀਂ ਹੈ ਆਏ ਦਿਨ ਲੁੱਟਾਂ ਖੋਹਾਂ ਕਤਲੋ ਗੈਰਤ ਦੀਆਂ ਵਾਰਦਾਤਾਂ ਹੋ ਰਹੀਆਂ ਨੇ ਜੋ ਕਿ ਸਰਕਾਰ ਦਾ ਵੱਡਾ ਫੇਲੀਅਰ ਹਨ।
ਜੇਕਰ ਯੋਗ ਹੈ ਕਿ ਅੱਜ ਮ੍ਰਿਤਕ ਹਨੀ ਕੁਮਾਰ ਉਰਫ ਨਨੂ ਦਾ ਅੰਤਿਮ ਸੰਸਕਾਰ ਸੁਲਤਾਨਪੁਰ ਲੋਧੀ ਵਿਖੇ ਕਰ ਦਿੱਤਾ ਗਿਆ ਹੈ ਇਸ ਮੌਕੇ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ।