ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫੈਸਲਿਆਂ ਤੇ ਮੋਹਰ ਲਾਈ ਪੰਜਾਬੀਆਂ ਨੇ: ਗੁਰਵਿੰਦਰ ਢਿੱਲੋਂ
ਫਤਹਿਗੜ੍ਹ ਸਾਹਿਬ, 23 ਨਵੰਬਰ 2024 - ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਚਾਰ ਵਿਚੋਂ ਤਿੰਨ ਸੀਟਾਂ ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਾ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮ ਕਾਜ ਦੀ ਤਸਦੀਕ ਕੀਤੀ ਹੈ । ਕਾਂਗਰਸ ਦੇ ਗੜ੍ਹ ਕਹੇ ਜਾਂਦੇ ਹਲਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਕੇ ਲੋਕਾਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ।ਇਹ ਵਿਚਾਰ ਸਾਂਝੇ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਦੇ ਹੋਏ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਕਰਨਾ ਅੱਜ ਆਏ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਹੈ।
ਰਾਜਨੀਤੀ ਵਿੱਚ ਵੈਰ ਵਰੋਧ ਖ਼ਤਮ ਕਰਨ ਦੀ ਨੀਅਤ ਨਾਲ ਪੰਚਾਇਤਾਂ ਦੀਆਂ ਚੋਣਾਂ ਬਿਨਾਂ ਕਿਸੇ ਪਾਰਟੀ ਬਾਜੀ ਤੋਂ ਕਰਵਾਈਆਂ ਗਈਆਂ ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆਏ। ਪਾਰਟੀ ਆਗੂਆਂ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਨਿਰਮਲ ਸਿੰਘ ਸੀੜਾ, ਗੁਰਮੀਤ ਸਿੰਘ ਰੁੜਕੀ, ਹਰਿੰਦਰ ਸਿੰਘ ਬੈਂਸ, ਕੁਲਦੀਪ ਸਿੰਘ ਬਾਜਵਾ, ਅਗਾਂਹ ਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ, ਸਤਨਾਮ ਸਿੰਘ ਬਾਜਵਾ, ਮਨਜੀਤ ਸਿੰਘ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਨਵੇਂ ਬਣੇ ਪੰਜਾਬ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਮੀਤ ਪ੍ਰਧਾਨ ਅਮਨਸ਼ਸਿੰਘ ਕਲਸੀ ਅਤੇ ਨਵੇਂ ਜਿੱਤਣ ਵਾਲੇ ਐਮ ਐਲ ਏ ਸਹਿਬਾਨ ਨੂੰ ਵਧਾਈਆਂ ਦਿੱਤੀਆਂ।