ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਅਥਲੈਟਿਕਸ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਤਰੀਕੇ ਨਾਲ ਪ੍ਰਦਰਸ਼ਨ ਕਰਕੇ ਮਾਰੀਆਂ ਮੱਲ੍ਹਾਂ
ਜੈਤੋ ,24 ਨਵੰਬਰ (ਮਨਜੀਤ ਸਿੰਘ ਢੱਲਾ): ਪੰਜਾਬ ਸਰਕਾਰ ਵਲੋਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਲੁਧਿਆਣਾ ਵਿਖੇ ਚੱਲ ਰਹੀਆਂ ਹਨ। ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੈਰਾਂ ਖੇਡਾਂ ਵਤਨ ਪੰਜਾਬ ਦੀਆਂ 20 ਨਵੰਬਰ ਤੋਂ 25 ਨਵੰਬਰ ਤੱਕ ਗੁਰੂ ਨਾਨਕ ਦੇਵ ਜੀ ਖੇਡ ਸਟੇਡੀਅਮ ਲੁਧਿਆਣਾ ਵਿਖੇ ਸਫ਼ਲਤਾ ਪੂਰਵਕ ਚੱਲ ਜਾ ਰਹੀਆਂ ਹਨ, ਅੱਜ 24 ਨਵੰਬਰ ਨੂੰ ਮੁੰਡਿਆਂ ਦੇ ਪੈਰਾ ਅਥਲੈਟਿਕਸ 100 ਮੀਟਰ, 200 ਮੀਟਰ, 400 ਮੀਟਰ, 800,1500 ਮੀਟਰ,3000 ਮੀਟਰ, 5000 ਮੀਟਰ ਦੌੜਾਂ ਦੇ ਮੁਕਾਬਲੇ, ਸ਼ਾਟਪੁੱਟ, ਲੰਬੀ ਛਾਲ, ਉੱਚੀ ਛਾਲ, ਜੇਵੇਲਿਨ ਥਰੋ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਪ੍ਰਮੋਦ ਧੀਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੂਰੇ ਭਾਰਤ ਵਿੱਚ ਪਹਿਲੀ ਵਾਰ ਕਰਾਈਆਂ ਜਾਣ ਵਾਲੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਅਥਲੈਟਿਕਸ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਮੈਡਲ ਪਾਕੇ ਸਨਮਾਨਿਤ ਕੀਤਾ ਗਿਆ।ਅੱਜ ਮੁੱਖ ਮਹਿਮਾਨ ਵਜੋਂ ਦਿੱਲੀ ਤੋਂ ਬੋਸ਼ੀਆ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਸ਼ੋਕ ਬੇਦੀ, ਵਿਸ਼ੇਸ਼ ਮਹਿਮਾਨ ਹਰਵਿੰਦਰ ਸਿੰਘ ਅਰਜਨ ਅਵਾਰਡੀ ਤੇ ਪੈਰਿਸ ਪੈਰਾਲੰਪਿਕ 2024 ਦੇ ਪੈਰਾ ਆਰਚਰੀ ਵਿੱਚ ਗੋਲਡ ਮੈਡਲ ਜੇਤੂ ਖਿਡਾਰੀ, ਸੋਮੇਲ ਜੀ ਪੀ ਸੀ ਐਸ, ਏ ਡੀ ਸੀ ਰੋਪੜ ਤੇ ਗੋਲਡ ਮੈਡਲ ਜੇਤੂ ਪੈਰਾ ਸ਼ਾਟਪੁੱਟ ਖਿਡਾਰੀ,ਕੁਲਦੀਪ ਚੁੱਘ ਜੀ ਡੀ ਐਸ ਓ ਲੁਧਿਆਣਾ, ਨਰਿੰਦਰ ਸਿੰਘ ਜੀ ਲੁਧਿਆਣਾ, ਕੋਚ ਰਵਿੰਦਰ ਜੀ,ਮੁਹੰਮਦ ਯਾਸਿਰ ਪੰਜਾਬ ਤੋਂ ਪੈਰਾ ਓਲੰਪੀਅਨ ਤੇ ਏਸ਼ੀਅਨ ਮੈਡਲ ਜੇਤੂ , ਮਿਥੁਨ ਹੁਸ਼ਿਆਰਪੁਰ ਅੰਤਰਰਾਸ਼ਟਰੀ ਗੋਲਡ ਮੈਡਲ ਜੇਤੂ ਖਿਡਾਰੀ, ਪਰਵਿੰਦਰ ਸਿੰਘ ਜਲੰਧਰ ਅੰਤਰਰਾਸ਼ਟਰੀ ਖਿਡਾਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਪਾਕੇ ਸਨਮਾਨਿਤ ਕੀਤਾ। ਇਹਨਾਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਫਰੀਦਕੋਟ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਬਾਖੂਬੀ ਨਿਭਾਈ।
ਇਸ ਮੌਕੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਧਾਨ ਚਰਨਜੀਤ ਸਿੰਘ ਬਰਾੜ, ਜਸਪ੍ਰੀਤ ਸਿੰਘ ਧਾਲੀਵਾਲ, ਸ਼ਾਮਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਟਫੀ ਬਰਾੜ, ਡਾਕਟਰ ਰਮਨਦੀਪ ਸਿੰਘ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਜਗਰੂਪ ਸਿੰਘ ਸੂਬਾ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਜਸਇੰਦਰ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ, ਡਾਕਟਰ ਲਾਕਸ਼ੀ, ਡਾਕਟਰ ਨਵਜੋਤ ਸਿੰਘ, ਡਾਕਟਰ ਗੁਰਸ਼ਰਨ ਸਿੰਘ, ਸੁਖਜਿੰਦਰ ਸਿੰਘ, ਕੋਚ ਗਗਨਦੀਪ ਸਿੰਘ, ਕੋਚ ਮਨਪ੍ਰੀਤ ਸਿੰਘ, ਰਮਨ ਕੁਮਾਰ, ਸੁਖਪ੍ਰੀਤ ਸਿੰਘ ਢਿੱਲੋਂ,ਸਿਮਰਨ ਕੌਰ ਰੰਧਾਵਾ,ਖੁਸ਼ਦੀਪ ਕੌਰ, ਹਰੀਸ਼ਾ ਅਤੇ ਸ਼ਵਨ ਆਦਿ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੈਰਾ ਖਿਡਾਰੀਆਂ ਨੂੰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ, ਮੁਬਾਰਕਾਂ ਦਿੱਤੀਆਂ ਅਤੇ ਪ੍ਰਬੰਧਕਾਂ ਵਜੋਂ ਵਿਸ਼ੇਸ਼ ਸਹਿਯੋਗ ਦਿੱਤਾ।