ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ: 26 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿੱਖੇ ਲੱਗੇਗਾ ਕੈਂਪ
ਅੰਮ੍ਰਿਤਸਰ 25 ਨਵੰਬਰ 2024-ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ ਬਾਰਡਰ ਏਰੀਆਂ ਦੇ ਨਾਗਰਿਕਾ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ 26 ਨਵੰਬਰ 2024 ਦਿਨ ਮੰਗਲਵਾਰ ਨੂੰ ਰਮਦਾਸ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਮਦਾਸ ਵਿਖੇ ਸਰਕਾਰੀ ਸੁਵਿਧਾਵਾ ਸਬੰਧੀ ਜਾਗਰੂਕ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਸਵੇਰੇ 9:30 ਵਜੇ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਸ੍ਰੀਮਤੀ ਸੋਨਮ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾ ਜਿਵੇਂ ਕਿ ਕਿਰਤ ਵਿਭਾਗ, ਅੰਮ੍ਰਿਤਸਰ, ਜੀ.ਐਮ. ਜਿਲ੍ਹਾਂ ਇੰਡਸਟਰੀ ਸੈਂਟਰ, (ਜੀ.ਐਮ.ਡੀ.ਆਈ.ਸੀ) ਅੰਮ੍ਰਿਤਸਰ, ਡਾਇਰੈਕਟਰ ਆਰ ਸੈਟੀ ਪੀ.ਐਨ.ਬੀ. ਮੱਲੀਆਂ ਕਲਾਂ, ਅੰਮ੍ਰਿਤਸਰ, ਬਲਾਕ ਮਿਸ਼ਨ ਮੈਨੇਜਰ, ਪੰਜਾਬ ਸਕਿਲ ਡਵੈਲਪਮੈਟ ਮਿਸ਼ਨ, ਅੰਮ੍ਰਿਤਸਰ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਬੈਂਕ ਫਿੰਨੋ ਕਾਰਪੋਰੇਸ਼ਨ, ਅੰਮ੍ਰਿਤਸਰ, ਡਾਇਰੈਕਟਰ ਕਿਸ਼ੀ ਵਿਗਿਆਨ ਕੇਂਦਰ, ਅੰਮ੍ਰਿਤਸਰ, ਡਿਪਟੀ ਡਾਇਰੈਕਟਰ, ਡੇਅਰੀ ਡਿਵੈਲਪਮੈਂਟ ਵਿਭਾਗ, ਅੰਮ੍ਰਿਤਸਰ, ਜਿਲ੍ਹਾ ਲੀਡ ਬੈਂਕ ਮੈਨੇਜਰ, ਅੰਮ੍ਰਿਸਤਰ, ਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ, (CSC) ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਪੰਜਾਬ ਸਟੇਟ ਰੂਲਰ ਲਾਇਵਲੀਹੁਡ ਮਿਸ਼ਨ, ਅੰਮ੍ਰਿਤਸਰ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਉਹਨਾ ਦੇ ਮਹਿਕਮੇ ਵੱਲੋਂ ਜਰੂਰੀ ਜਾਣਕਾਰੀ ਉਪਲੱਬਧ ਕਰਵਾਈ ਜਾਵੇਗੀ। ਉਨਾਂ ਰਮਦਾਸ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਮਦਾਸ ਵਿਖੇ ਲੱਗ ਰਹੇ ਕੈਂਪ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਬਲਾਕ ਡਿਵੈਲਪਮੈਟ ਅਤੇ ਪੰਚਾਇਤ ਅਫ਼ਸਰ, ਰਮਦਾਸ ਦੇ ਦਫਤਰ ਸੰਪਰਕ ਕੀਤਾ ਜਾ ਸਕਦਾ ਹੈ।