ਚੰਡੀਗੜ੍ਹ, 4 ਸਤੰਬਰ, 2016 : ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ 3 ਪ੍ਰਵਾਸੀ ਭਾਰਤੀਆਂ ਨੇ ਆਪਣੀ ਕੈਨੇਡਾ ਅਤੇ ਅਮਰੀਕਾ ਦੀ ਨਾਗਰਿਕਤਾ ਛੱਡ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਤਿੰਨ ਪ੍ਰਵਾਸੀ ਭਾਰਤੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤੇ ਹੁਸ਼ਿਆਰਪੁਰ, ਦਸੂਹਾ ਅਤੇ ਟਾਂਡਾ ਹਲਕਿਆਂ ਤੋਂ ਚੋਣ ਲੜਨ ਦੀ ਉਮੀਦ ਜਤਾ ਰਹੇ ਹਨ। ਇਹਨਾਂ ਪ੍ਰਵਾਸੀ ਭਾਰਤੀਆਂ ਵਿਚ ਅਮਰਪਾਲ ਸਿੰਘ, ਮਨਜੀਤ ਸਿੰਘ ਅਤੇ ਜਸਬੀਰ ਸਿੰਘ ਸ਼ਾਮਲ ਹਨ।