ਚੰਡੀਗੜ੍ਹ, 7 ਸਤੰਬਰ, 2016 : ਆਮ ਆਦਮੀ ਪਾਰਟੀ ਨੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਮ੍ਰਿਤਸਰ ਸਥਿਤ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੰਜਾਬ ਅਤੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਐਸੋਸਿਏਸ਼ਨ ਦੇ ਨੁਮਾਇੰਦਿਆਂ ਉਤੇ ਪੁਲਿਸ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਰਨ ਗੁਰਪ੍ਰੀਤ ਸਿੰਘ ਘੁੱਗੀ ਨੇ ਪੁਲਿਸ ਦੇ ਇਸ ਕਾਰੇ ਨੂੰ ਲੋਕਤੰਤਰ ਦੇ ਚੌਥੇ ਸਤੰਭ 'ਤੇ ਹਮਲਾ ਕਰਾਰ ਦਿੱਤਾ। ਘੁੱਗੀ ਨੇ ਕਿਹਾ ਕਿ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਲੋਕਤਾਂਤਰਿਕ ਕਦਰਾਂ ਕੀਮਤਾਂ ਵਿਚ ਕੋਈ ਵਿਸ਼ਵਾਸ਼ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਅਤੇ ਨਿਆ ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਇਸ ਲਾਠੀਚਾਰਜ ਵਿਚ ਮੱਖੂ ਤੋਂ ਪੱਤਰਕਾਰ ਜੋਗਿੰਦਰ ਖਹਿਰਾ ਬੁਰਾ ਤਰ•ਾਂ ਜਖਮੀ ਹੋ ਗਏ ਜਦਕਿ ਐਸੋਸਿਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ, ਜਗਜੀਤ ਸਿੰਘ ਜੱਗਾ, ਸਨੀ ਸਹੋਤਾ, ਰਾਜੇਸ਼ ਸ਼ਰਮਾ, ਜਗਦੀਸ਼ ਸਿੰਘ ਬੰਮਰਾ, ਜਤਿੰਦਰ ਪਾਲ ਮਹਿਤਾ ਅਤੇ ਬਲਵਿੰਦਰ ਭੱਲਾ ਜਖਮੀ ਹੋ ਗਏ।
ਘੁੱਗੀ ਨੇ ਇਸ ਲਾਠੀਚਾਰਜ ਲਈ ਜਿੰਮੇਵਾਰ ਪੁਲਿਸ ਅਫਸਰਾਂ 'ਤੇ ਕੜੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਡੀਐਸਪੀ ਬਾਲਕ੍ਰਿਸ਼ਨ ਸਿੰਗਲਾ ਨੂੰ ਤੁਰੰਤ ਹਟਾਏ ਜਾਣ ਅਤੇ ਗਿਰਫਤਾਰ ਪੱਤਰਕਾਰ ਸਨੀ ਸਹੋਤਾ ਨੂੰ ਬਿਨਾ ਦੇਰੀ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ। ਘੁੱਗੀ ਨੇ ਐਸੋਸਿਏਸ਼ਨ ਦੇ ਪ੍ਰਧਾਨ ਜਸਬੀਰ ਪੱਟੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ।