ਪਟਿਆਲਾ, 9 ਸਤੰਬਰ, 2016 : ਪਟਿਆਲਾ ਮੀਡੀਆ ਕਲੱਬ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ 'ਤੇ ਲਾਠੀਚਾਰਜ ਦੀ ਕੱਲ੍ਹ ਵਾਪਰੀ ਘਟਨਾ ਦੀ ਨਿੰਦਾ ਕੀਤੀ ਹੈ। ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਭੰਗੂ ਨੇ ਇਥੇ ਜਾਰੀ ਕੀਤੇ ਬਿਆਨ ਰਾਹੀਂ, ਇਸ ਘਟਨਾ ਨੂੰ ਅਤਿ ਮੰਦਭਾਗੀ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਅਤਿ ਨਿੰਦਣਯੋਗ ਘਟਨਾ ਲਈ ਜਿੰਮੇਵਾਰ ਪੁਲੀਸ ਵਾਲਿਆਂ ਦੇ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇ। ਪੱਤਰਕਾਰਾਂ 'ਤੇ ਹਮਲਿਆਂ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਚਿੰਤਾ ਜਾਹਰ ਕਰਦਿਆਂ, ਸ੍ਰੀ ਭੰਗੂ ਨੇ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਦੀ ਵੀ ਸਰਕਾਰ ਤੋਂ ਮੰਗ ਕੀਤੀ। ਇਸ ਦੇ ਨਾਲ਼ ਹੀ ਉਨ੍ਹਾ ਨੇ ਅੰਮ੍ਰਿਤਸਰ ਦੇ ਪੱਤਰਕਾਰਾਂ ਸਮੇਤ ਸਮੇਤ ਪੱਤਰਕਾਰ ਭਾਈਚਾਰੇ ਦੀਆਂ ਹੋਰ ਸਾਂਝੀਆਂ ਮੰਗਾਂ ਦੀ ਪੂਰਤੀ 'ਤੇ ਵੀ ਜੋਰ ਦਿੱਤਾ।