← ਪਿਛੇ ਪਰਤੋ
ਪਾਤੜਾਂ, 9 ਸਤੰਬਰ, 2016 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਸਤਲੁਜ ਜਮਨਾ ਲਿੰਕ ਨਹਿਰ ਦੇ ਸੁਪਰੀਮ ਕੋਰਟ 'ਚ ਚੱਲਦੇ ਆ ਰਹੇ ਕੇਸ ਦਾ ਫ਼ੈਸਲਾ ਆਉਣ ਦੀਆਂ ਸੰਭਾਵਨਾਵਾਂ ਹਨ ਜਿਸ ਦੀ ਅਕਾਲੀਆਂ ਵੱਲੋਂ ਸਹੀ ਢੰਗ ਨਾਲ ਪੈਰਵੀ ਨਾ ਕਰਨ 'ਤੇ ਕੇਸ ਹਾਰ ਜਾਣ ਦਾ ਡਰ ਵੀ ਬਣਿਆ ਹੋਇਆ ਹੈ । ਜੇਕਰ ਪੰਜਾਬ ਕੇਸ ਹਾਰ ਜਾਂਦਾ ਹੈ ਤਾਂ ਕਾਂਗਰਸ ਪੰਜਾਬ ਪਾਣੀਆਂ ਨੂੰ ਬਚਾਉਣ ਈ ਵੱਡੀ ਤੋਂ ਵੱਡੀ ਕੁਰਬਾਨੀ ਕਰਨ ਲਈ ਤਿਆਰ ਹੀ ਨਹੀਂ ਸਗੋਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣਗੇ। ਉਹ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਹਲਕੇ ਵਿਚ ਕੈਪਟਨ ਪ੍ਰੋਗਰਾਮ ਤਹਿਤ ਅਨਾਜ ਮੰਡੀ ਪਾਤੜਾਂ ਵਿਖੇ ਕੀਤੇ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
Total Responses : 265