← ਪਿਛੇ ਪਰਤੋ
ਫ਼ਰੀਦਕੋਟ, 1 ਅਕਤੂਬਰ, 2016 : ਭਾਰਤ-ਪਾਕਿਸਤਾਨ ਦਰਮਿਆਨ ਬਣੇ ਤਣਾਅ ਪੂਰਨ ਮਾਹੌਲ ਦੇ ਚੱਲਦਿਆਂ ਸਰਹੱਦੀ ਖੇਤਰਾਂ ਨੂੰ ਛੱਡ ਕੇ ਜਾ ਰਹੇ ਲੋਕਾਂ ਨੂੰ ਸਵਰਾਜ ਪਾਰਟੀ ਨੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਪਾਰਟੀ ਦੀ ਆਗੂ ਬੀਬੀ ਰਵਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਦੇ ਹਜ਼ਾਰ ਦੇ ਕਰੀਬ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰ ਬਾਰ ਛੱਡਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤ ਸਰਕਾਰ ਵੱਲੋਂ ਵੀ ਪ੍ਰਭਾਵਿਤ ਲੋਕਾਂ ਦੀ ਬਾਂਹ ਨਹੀਂ ਫੜੀ ਜਾ ਰਹੀ। ਉਹਨਾ ਕਿਹਾ ਕਿ ਏਨੀ ਜਲਦੀ ਵਿੱਚ ਲੋਕਾਂ ਨੂੰ ਆਪਣੇ ਲਈ ਕੋਈ ਹੋਰ ਯੋਗ ਰਿਹਾਇਸ਼ ਦਾ ਪ੍ਰਬੰਧ ਕਰਨਾ ਔਖਾ ਹੈ। ਰਵਿੰਦਰਪਾਲ ਕੌਰ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਉਹ ਪੀੜਤ ਲੋਕਾਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਹਰ ਸਹਿਯੋਗ ਦੇਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਉਹ 100 ਪਰਿਵਾਰਾਂ ਲਈ ਰਾਸ਼ਨ ਪਾਣੀ ਦਾ ਪ੍ਰਬੰਧ ਕਰ ਰਹੇ ਹਨ ਅਤੇ ਲੋੜੀਂਦੀ ਜਗ•ਾ ਵੀ ਮੁਹੱਈਆ ਕਰਵਾਉਣਗੇ ਅਤੇ ਕੋਈ ਪ੍ਰਭਾਵਿਤ ਵਿਅਕਤੀ ਉਹਨਾਂ ਨਾਲ ਬੇਝਿਜਕ ਸੰਪਰਕ ਕਰ ਸਕਦਾ ਹੈ।
Total Responses : 265