← ਪਿਛੇ ਪਰਤੋ
ਪਠਾਨਕੋਟ, 4 ਅਕਤੂਬਰ, 2016 : ਰਾਜ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਪ੍ਰਧਾਨ ਕਾਂਗਰਸ ਕਮੇਟੀ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਦਾ ਜਾਇਜ਼ਾ ਲੈਂਦਿਆਂ ਸਥਾਨਕ ਲੋਕਾਂ ਦੀ ਹਾਲਤ ਬਾਰੇ ਜਾਇਜ਼ਾ ਲਿਆ। ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪਠਾਨਕੋਟ-ਗੁਰਦਾਸਪੁਰ ਵਰਗੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਦਿਆਂ ਭਾਰਤੀ ਸਰਹੱਦਾਂ 'ਤੇ ਤਾਇਨਾਤ ਬੀਐਸਐਫ਼ ਜਵਾਨਾਂ ਅਤੇ ਹੋਰਨਾਂ ਅਧਿਕਾਰੀਆਂ ਨਾਲ ਮਿਲ ਕੇ ਸੁਰੱਖਿਆਂ ਇੰਤਜਾਮਾਂ ਦਾ ਜਾਇਜ਼ਾ ਲੈਂਦਿਆਂ ਭਾਰਤੀ ਫ਼ੌਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਤੋਂ ਇਸ ਖੇਤਰ 'ਚ ਪਾਕਿਸਤਾਨ ਤੋਂ ਹੋਣ ਵਾਲੀ ਹਰੇਕ ਹਲਚਲ ਬਾਰੇ ਵੀ ਸਥਿਤੀ ਜਾਣ ਦੀ ਕੋਸ਼ਿਸ਼ ਕੀਤੀ।
Total Responses : 265