← ਪਿਛੇ ਪਰਤੋ
ਨਵੀਂ ਦਿੱਲੀ, 4 ਅਕਤੂਬਰ, 2016 : ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸ੍ਰੀ ਲੂੰਗ ਪੰਜ ਦਿਨਾ ਭਾਰਤ ਦੌਰੇ ਉੱਤੇ ਆਏ ਹਨ। ਮੋਦੀ ਨੇ ਲੀ ਐਸ ਲੂੰਗ ਨਾਲ ਵਣਜ ਅਤੇ ਨਿਵੇਸ਼ ਸਮੇਤ ਕਈ ਮਹੱਤਵਪੂਰਨ ਖੇਤਰਾਂ ਵਿਚ ਸਹਿਯੋਗ ਵਧਾਉਣ ਦੇ ਤਰੀਕਿਆਂ ਉੱਤੇ ਗੱਲਬਾਤ ਕੀਤੀ। ਉਨ•ਾਂ ਕਿਹਾ ਕਿ ਭਾਰਤ ਅਤੇ ਸਿੰਗਾਪੁਰ ਵਿਚਾਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਦੁਵੱਲੀ ਭਾਈਵਾਲੀ ਦਾ ਮੁੱਖ ਖੇਤਰ ਹੈ। ਇਸ ਮੌਕੇ ਦੋਵਾਂ ਦੇਸ਼ਾਂ ਵਿਚਾਲੇ ਤਿੰਨ ਸਮਝੌਤਿਆਂ ਉੱਤੇ ਹਸਤਾਖਰ ਵੀ ਕੀਤੇ ਗਏ। ਇਸੇ ਦੌਰਾਨ ਇਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੋਵਾਂ ਨੇਤਾਵਾਂ ਨੇ ਅੱਤਵਾਦ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਸਹਿਯੋਗ ਵਧਾਉਣ ਦਾ ਫੈਸਲਾ ਕੀਤਾ। ਮੋਦੀ ਨੇ ਸਰਹੱਦ ਪਾਰ ਅੱਤਵਾਦ ਅਤੇ ਵਧਦੇ ਕੱਟੜਵਾਦ ਨੂੰ ਗੰਭੀਰ ਚੁਣੌਤੀ ਕਰਾਰ ਦਿੱਤਾ ਹੈ।
Total Responses : 265