ਸ: ਬਿਕਰਮ ਸਿੰਘ ਮਜੀਠੀਆ ਪਿੰਡ ਭੰਗਾਲੀ ਕਲਾਂ ਦੇ ਵਿਕਾਸ ਲਈ ਪੰਚਾਇਤ ਨੂੰ ਗਰਾਂਟ ਦਿੰਦੇ ਹੋਏ।
ਮਜੀਠਾ, 19 ਅਕਤੂਬਰ, 2016 : ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੀ ਤਾਂ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਅਤੇ ਲੋਕ ਭਲਾਈ ਦੀਆਂ ਸਕੀਮਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਜੱਦੋ ਕਿ ਸੂਬੇ ਵਿੱਚ ਲੰਮਾ ਚਿਰ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਗਏ ਕੰਮ ਦੀ ਇੱਕ ਵੀ ਨਿਸ਼ਾਨੀ ਨਹੀਂ ਦੱਸ ਸਕਦੀ।
ਸ: ਮਜੀਠੀਆ ਅੱਜ ਪਿੰਡ ਭੰਗਾਲੀ ਕਲਾਂ ਦੇ ਵਿਕਾਸ ਲਈ 40 ਲੱਖ ਰੁਪੈ ਗਰਾਂਟ ਦੇਣ ਆਏ ਸਨ, ਨੇ ਕਿਹਾ ਕਿ ਅਗਲੀ ਸਰਕਾਰ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਹੀ ਬਣੇਗੀ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੋਣਾਂ ਵਿਕਾਸ ਦੇ ਨਾਂ ਤੇ ਲੜੀਆਂ ਜਾਣਗੀਆਂ । ਉਹਨਾਂ ਕਿਹਾ ਕਿ ਰਾਜ ਦੇ ਹਰੇਕ ਬਲਾਕ ਵਿੱਚ ਦੋ ਦੋ ਸਕਿੱਲ ਸੈਂਟਰ ਖੋਲੇ ਜਾ ਰਹੇ ਅਤੇ ਹਰੇਕ ਸਕਿੱਲ ਸੈਂਟਰ ਵਿੱਚਇੱਕ ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦੀ ਸਮਰੱਥਾ ਹੋਵੇਗੀ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਕਿਸਾਨਾਂ ਨੂੰ ਫਾਇਦਾ ਮਿਲ ਰਿਹਾ ਹੈ ਜਿਸ ਨਾਲ ਉਹ ਹਰ ਫਸਲ 'ਤੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਬਿਨਾ ਵਿਆਜ ਲੈ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਅਤੇ ਗਰੀਬ ਲੋਕਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 50 ਹਜ਼ਾਰ ਰੁਪਏ ਤੱਕ ਦਾ ਹਰ ਸਾਲ ਇਲਾਜ ਮੁਫ਼ਤ ਕਰਵਾਉਣ ਦੀ ਸੁਵਿਧਾ ਦਿੱਤੀ ਗਈ ਹੈ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਿਰਸੇ ਨੂੰ ਪ੍ਰਫੁਲਿਤ ਕਰਨ ਲਈ ਯਾਦਗਾਰਾਂ ਸਥਾਪਿਤ ਕੀਤੀਆਂ ਹਨ ਅਤੇ ਸੂਬੇ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਲੋਕਾਂ ਨੂੰ ਮੁਫ਼ਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ।
ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸਪਾਰੀਵਿੰਡ, ਸਰਪੰਚ ਸੁਲਖਨ ਸਿੰਘ ਭੰਗਾਲੀ, ਪ੍ਰੋ: ਸਰਚਾਂਦ ਸਿੰਘ, ਮੁਕੇਸ਼ ਨੰਦਾ, ਅਜੈ ਨੰਦਾ, ਡਾਕਟਰ ਕਾਕਾ, ਦਿਲਬਾਗ ਲਹਿਰਕਾ, ਅਮਰਪਾਲ ਸਿੰਘ ਪਾਲੀ ੳਦੋਕੇ, ਅਮਰੀਕ ਸਿੰਘ, ਧੀਰ ਸਿੰਘ, ਬਲਦੇਵ ਸਿੰਘ, ਗੋਰਾ ਪਰਮਿੰਦਰ ਸਿੰਘ, ਪਟਵਾਰੀ ਪਰਿਥੀਪਾਲ ਸਿੰਘ ਤੇ ਜਗਜੀਤ ਸਿੰਘ, ਬੱਬੀ ਭੰਗਵਾਂ, ਸੁਖਵਿੰਦਰ ਸਿੰਘ ਖੁਸ਼ੀਪੁਰ ਆਦਿ ਮੌਜੂਦ ਸਨ।