← ਪਿਛੇ ਪਰਤੋ
ਚੰਡੀਗੜ੍ਹ, 20 ਅਕਤੂਬਰ, 2016 : ਭਾਰਤੀ ਜਨਤਾ ਪਾਰਟੀ ਦੇ ਕੌਮੀਂ ਪ੍ਰਧਾਨ ਸ੍ਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਪੰਜਾਬ ਭਾਜਪਾ ਦੇ ਚੋਣ ਪ੍ਰਭਾਰੀ/ਇੰਚਾਰਜ ਨਿਯੁਕਤ ਕੀਤਾ ਹੈ ਅਤੇ ਹਰਿਆਣਾ ਸਰਕਾਰ 'ਚ ਕੈਬਨਿਟ ਮੰਤਰੀ ਕੈਪਟਨ ਅਭਿਮੰਨਿਊ ਨੂੰ ਸਹਿ ਚੋਣ ਪ੍ਰਭਾਰੀ/ਇੰਚਾਰਜ ਲਗਾਇਆ ਗਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਪਾਰਟੀ ਵਲੋਂ ਸ੍ਰੀ ਤੋਮਰ ਤੇ ਕੈਪਟਨ ਅਭਿਮੰਨਿਊ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇੰਨ੍ਹਾਂ ਆਗੂਆਂ ਦੇ ਸਿਆਸੀ ਤਜ਼ਰਬਿਆਂ ਨਾਲ ਭਾਜਪਾ ਦੀਆਂ ਚੋਣਾਂ ਸਬੰਧੀ ਤਿਆਰੀਆਂ ਨੂੰ ਹੋਰ ਗਤੀ ਮਿਲੇਗੀ। ਨਰੇਂਦਰ ਸਿੰਘ ਤੋਮਰ ਮੱਧਪ੍ਰਦੇਸ਼ ਦੇ ਗਵਾਲੀਅਰ ਲੋਕ ਸਭਾ ਹਲਕੇ ਤੋਂ ਪਾਰਲੀਮੈਂਟ ਮੈਂਬਰ ਹਨ।
Total Responses : 265