← ਪਿਛੇ ਪਰਤੋ
ਚੰਡੀਗੜ, 25 ਅਕਤੂਬਰ, 2016 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ ਨੂੰ ਜਿਲਾ ਅਕਾਲੀ ਜਥਾ ਪਟਿਆਲਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਰਜੀਤ ਸਿੰਘ ਕੋਹਲੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਉਹ 1997 ਵਿੱਚ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰ ਤੋਂ ਵਿਧਾਇਕ ਬਣੇ ਅਤੇ ਫਿਰ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ ਦੇ ਅਹੁਦੇ ਤੇ ਰਹੇ।
Total Responses : 265