← ਪਿਛੇ ਪਰਤੋ
ਇਸਲਾਮਾਬਾਦ, 27 ਅਕਤੂਬਰ, 2016 : ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ 547ਵੀਂ ਜੈਅੰਤੀ ਮੌਕੇ ਉੱਤੇ ਭਾਈਚਾਰੇ ਨੂੰ ਚਾਰ ਤੋਹਫੇ ਦੇਣ ਦੀ ਯੋਜਨਾ ਬਣਾਈ ਹੈ। ਹਿੰਦੋਸਤਾਨ ਦੀ ਵੰਡ ਤੋਂ ਬਾਅਦ ਭਾਰਤ ਚਲੇ ਗਏ ਹਿੰਦੂਆਂ ਅਤੇ ਸਿੱਖਾਂ ਦੀ ਜਾਇਦਾਦ ਉੱਤੇ ਕੰਟਰੋਲ ਰੱਖਣ ਵਾਲੇ ਵਕਫ ਇਮਲਾਕ ਬੋਰਡ ਦੇ ਪ੍ਰਧਾਨ ਸਾਦਿਕ ਉਲ ਫਾਰੂਕ ਨੇ ਦੱਸਿਆ ਕਿ 14 ਨਵੰਬਰ ਨੂੰ ਨਨਕਾਣਾ ਸਾਹਿਬ ਵਿਚ ਸ਼ੁਰੂ ਹੋਣ ਵਾਲੇ ਪ੍ਰੋਗਰਾਮਾਂ ਤੋਂ ਪਹਿਲਾਂ ਉੱਥੇ ਲਗਭਗ 70 ਸਾਲ ਤੋਂ ਬੰਦ ਗੁਰੂਘਰ ਨੂੰ ਮੁੜ ਖੋਲ• ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਲਗਭਗ 350 ਸਾਲ ਪੁਰਾਣੇ ਇਸ ਗੁਰਦੁਆਰੇ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ ਜੋ ਅਗਲੇ ਕੁਝ ਹੀ ਦਿਨਾਂ ਵਿਚ ਪੂਰਾ ਹੋ ਜਾਵੇਗਾ। ਇਸ ਗੁਰਦੁਆਰੇ ਨੂੰ ਵੰਡ ਤੋਂ ਪਹਿਲਾਂ ਦੰਗਿਆਂ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਬੋਰਡ ਦੇ ਪ੍ਰਧਾਨ ਸਾਦਿਕ ਉਲ ਫਾਰੂਕ ਨੇ ਦੱਸਿਆ ਕਿ ਨਨਕਾਣਾ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦੀ ਇਕ ਯਾਦਗਾਰ ਵੀ ਬਣਾਈ ਜਾ ਰਹੀ ਹੈ, ਜਿਸ ਦਾ ਨਿਰਮਾਣ ਤਿੰਨ-ਚਾਰ ਮਹੀਨੇ ਵਿਚ ਪੂਰਾ ਹੋ ਜਾਵੇਗਾ। ਉਨ•ਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਜੈਅੰਤੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨੀਂਹ ਪੱਖਰ ਵੀ ਰੱਖਿਆ ਜਾਵੇਗਾ। ਉਨ•ਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਵਿਚ ਬਿਜਲੀ ਪ੍ਰੋਜੈਕਟ ਦਾ ਕੰਮ ਵੀ 10 ਨਵੰਬਰ ਤੱਕ ਪੂਰਾ ਹੋ ਜਾਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਵਿਚ ਤਣਾਅ ਦੇ ਬਾਵਜੂਦ ਗੁਰੂ ਨਾਨਕ ਜੈਅੰਤੀ ਉੱਤੇ ਹੋਣ ਵਾਲੇ ਸਮਾਰੋਹ ਲਈ ਵੱਡੀ ਗਿਣਤੀ ਵਿਚ ਭਾਰਤੀ ਸ਼ਰਧਾਲੂ ਪਾਕਿਸਤਾਨ ਪਹੁੰਚ ਰਹੇ ਹਨ।
Total Responses : 265