ਖ਼ਾਲਸਾ ਕਾਲਜ ਵਿਖੇ ਲਗਾਏ ਗਏ ਬਲੱਡ ਕੈਂਪ ਦੌਰਾਨ ਵਿਦਿਆਰਥੀ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਪ੍ਰਿੰ: ਡਾ. ਮਹਿਲ ਸਿੰਘ, ਡਾ. ਜਸਜੀਤ ਕੌਰ ਰੰਧਾਵਾ ਤੇ ਹੋਰ ਸਟਾਫ਼।
ਅੰਮ੍ਰਿਤਸਰ, 2 ਨਵੰਬਰ, 2016 : ਇਤਿਹਾਸਕ ਖ਼ਾਲਸਾ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਬਲੱਡ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਸਮੂਹ ਖ਼ਾਲਸਾ ਵਿੱਦਿਅਕ ਅਦਾਰਿਆਂ ਦਾ ਸਟਾਫ਼ ਤੇ ਵਿਦਿਆਰਥੀ ਮਾਨਵਤਾ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣ ਲਈ ਹਮੇਸ਼ਾਂ ਯਤਨਸ਼ੀਲ ਅਤੇ ਤੱਤਪਰ ਹੈ। ਜਿਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਧਿਆਨ 'ਚ ਰੱਖਦਿਆਂ ਸਮੇਂ-ਸਮੇਂ 'ਤੇ ਅਜਿਹੇ ਲੋਕ ਭਲਾਈ ਦੇ ਕਾਰਜਾਂ ਨੂੰ ਨੇਪਰੇ ਚਾੜ੍ਹਣ ਲਈ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਵਰਗੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਕਾਲਜ ਪ੍ਰਿੰ: ਮਹਿਲ ਸਿੰਘ ਦੀ ਅਗਵਾਈ ਹੇਠ ਲਗਾਏ ਉਕਤ ਕੈਂਪ ਮੌਕੇ 150 ਤੋਂ ਵਧੇਰੇ ਵਿਦਿਆਰਥੀਆਂ ਨੇ ਖੂਨ ਦਾਨ ਕੀਤਾ। ਜਿਸ 'ਚ ਲੜਕੀਆਂ ਨੇ ਜੋਸ਼ ਵਿਖਾਉਂਦਿਆਂ ਬਲੱਡ ਬੈਂਕ ਲਈ ਮਾਸੂਮ ਜਿੰਦੜੀਆਂ ਨੂੰ ਬਚਾਉਣ ਲਈ ਆਪਣਾ ਖੂਨ ਦਾਨ ਕੀਤਾ। ਇਸ ਲਈ ਹਰੇਕ ਵਿਅਕਤੀ ਨੂੰ ਇਸਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਇਹ ਗਲਤ ਧਾਰਨਾ ਹੈ ਕਿ ਖੂਨ ਕੱਢਣ ਨਾਲ ਸਰੀਰ 'ਚ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਹਸਪਤਾਲ ਦੇ ਬਲੱਡ ਬੈਂਕ ਦੇ ਡਾ. ਆਦਰਸ਼ ਸਾਹਨੀ ਅਤੇ ਪੀ. ਆਰ. ਓ. ਡਾ. ਰਵੀ ਕਾਂਤ ਮਹਾਜਨ ਨੇ ਦੀ ਦੇਖ-ਰੇਖ ਹੇਠ ਲਗਾਇਆ ਗਿਆ ਹੈ।
ਸ: ਛੀਨਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿਖੂਨ ਦੇ ਕਤਰੇ ਨਾਲ ਕਈ ਅਨੋਮਲ ਜਿੰਦੜੀਆਂ ਬਚਾਉਣ 'ਚ ਯੋਗਦਾਨ ਪਾਉਣਾ ਵੱਡਾ ਪੁੰਨ ਹੈ ਜੋ ਕਿ ਜਰੂਰਤਮੰਦ ਮਰੀਜਾਂ ਲਈ ਨਾ ਸਿਰਫ਼ ਵਰਦਾਨ ਬਣਦਾ, ਸਗੋਂ ਸਾਡੀ ਸਮਾਜ ਪ੍ਰਤੀ ਸੱਚੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ। ਇਸ ਮੌਕੇ ਡਾ. ਸਾਹਨੀ ਤੇ ਡਾ. ਮਹਾਜਨ ਨੇ ਕਿਹਾ ਕਿ ਦਾਨੀਆਂ ਦਾ ਖ਼ੂਨ ਬਿਮਾਰੀ ਨਾਲ ਪੀੜਤ ਬੱਚਿਆਂ, ਕੈਂਸਰ, ਪਿੰਗਲਵਾੜੇ ਦੇ ਬੇਸਹਾਰਾ, ਗਰਭਵਤੀ ਔਰਤਾਂ ਅਤੇ ਸੜਕ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦੀ ਸਹੂਲਤ ਲਈ ਇਕੱਠਾ ਕੀਤਾ ਗਿਆ ਹੈ, ਸਰਕਾਰੀ ਬਲੱਡ ਬੈਂਕ 'ਚ ਭੇਜਿਆ ਜਾਵੇਗਾ।ਇਸ ਮੌਕੇ ਯੂਨਿਟ ਦੇ ਕੋਆਰਡੀਨੇਟਰ ਡਾ. ਜਸਜੀਤ ਕੌਰ ਰੰਧਾਵਾ, ਡਾ. ਜ਼ੋਰਾਵਰ ਸਿੰਘ, ਡਾ. ਸੰਦੀਪ ਸਿੰਘ, ਡਾ. ਪੂਨਮ ਸ਼ਰਮਾ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਮੌਜ਼ੂਦ ਸਨ।