ਸਾਹਨੇਵਾਲ, 3 ਨਵੰਬਰ, 2016 : ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ, ਜਿਸਦੇ ਨੇਤਾਵਾਂ ਨੇ 1984 ਦੇ ਸਿੱਖ ਨਸਲਕੁਸ਼ੀ ਸਾਜਿਸ਼ ਰਚੀ ਸੀ। ਉਨ•ਾਂ ਕਾਂਗਰਸ ਅਤੇ ਆਪ ਪਾਰਟੀ ਦੇ ਨੇਤਾਵਾਂ 'ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖ ਇਹ ਚੰਗੀ ਤਰ•ਾਂ ਜਾਣਦੇ ਹਨ ਕਿ 1984 ਵਿੱਚ ਹੋਈ ਸਿੱਖ ਨਸਲਕੁਸੀ ਵਿੱਚ ਕਿਸ ਪਾਰਟੀ ਦਾ ਹੱਥ ਸੀ।
ਅੱਜ ਸਾਹਨੇਵਾਲ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀਆਂ ਨੇ ਰਾਜਸੀ ਲਾਹਾ ਲੈਣ ਲਈ ਸਿੱਖ ਨਸਲਕੁਸ਼ੀ ਮੁੱਦੇ ਨੂੰ ਉਠਾਇਆ ਹੈ। ਉਨ•ਾਂ ਕਿਹਾ ਕਿ ਇਸ ਘਟਨਾ ਨੂੰ ਮਹਿਜ ਦੰਗਾ ਕਹਿਣਾ ਗਲਤ ਹੋਵੇਗਾ ਕਿਉਂਕਿ ਇਸ ਘਟਨਾ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਹਜ਼ਾਰਾਂ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਗਿਆ ਸੀ। ਪੰਜਾਬੀ ਖਾਸ ਕਰਕੇ ਸਿੱਖ ਲੋਕ ਕਾਂਗਰਸ ਦੇ ਸਿੱਖ ਵਿਰੋਧੀ ਚਿਹਰੇ ਨੂੰ ਚੰਗੀ ਤਰ•ਾਂ ਪਛਾਣਦੇ ਹਨ, ਜਿਸ ਕਾਰਨ ਕਾਂਗਰਸ ਪਾਰਟੀਆਂ ਦੀ ਮਨਸ਼ਾ ਕਦੇ ਵੀ ਪੂਰੀ ਨਹੀਂ ਹੋਣੀ।
ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਹੀ ਸਿੱਖਾਂ ਦੇ ਸਰਬਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ। ਕਾਂਗਰਸ ਦੇ ਨਕਸ਼ੇ ਕਦਮਾਂ 'ਤੇ ਹੀ ਅੱਜ ਆਮ ਆਦਮੀ ਪਾਰਟੀ ਚੱਲ ਰਹੀ ਹੈ।
ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਦਾ ਧਾਰਮਿਕ, ਆਰਥਿਕ ਅਤੇ ਸਮਾਜਿਕ ਤੌਰ 'ਤੇ ਬਹੁਤ ਨੁਕਸਾਨ ਕੀਤਾ ਹੈ। ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਹੀ ਸਤਲੁੱਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ, ਇਸ ਤੋਂ ਇਲਾਵਾ ਪਿਛਲੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਨਜ਼ਰਅੰਦਾਜ਼ ਕਰਕੇ ਗੁਆਂਢੀ ਸੂਬਿਆਂ ਨੂੰ ਸਨਅਤੀ ਪੈਕੇਜ਼ ਦਿੱਤੇ। ਕਾਂਗਰਸ ਦੀਆਂ ਸਰਕਾਰਾਂ ਨੇ ਹਾਲੇ ਤੱਕ ਪੰਜਾਬ ਨੂੰ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਨਾ ਦੇ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਸ੍ਰ. ਢਿੱਲੋਂ ਨੇ ਕਿਹਾ ਕਿ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਣੀਆਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਿੱਚ ਪੰਜਾਬ ਵਿਰੋਧੀ ਹਲਫੀਆ ਬਿਆਨ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਵੀ ਕਾਂਗਰਸੀ ਆਗੂਆਂ ਵਾਂਗ ਪੰਜਾਬ ਵਿਰੋਧੀ ਹੀ ਹੈ। ਇਸ ਤੋਂ ਇਲਾਵਾ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਨਾਲ ਆਪ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ•ਾਂ ਲੋਕਾਂ ਨੂੰ ਇਨ•ਾਂ ਦੋਵਾਂ ਪਾਰਟੀਆਂ ਦੀ ਅਸਲੀਅਤ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਾਬਾ ਜਗਰੂਪ ਸਿੰਘ, ਪੀ. ਏ. ਰਛਪਾਲ ਸਿੰਘ ਅਤੇ ਹੋਰ ਲੋਕ ਵੀ ਹਾਜ਼ਰ ਸਨ।