ਚੰਡੀਗੜ੍ਹ, 4 ਨਵੰਬਰ, 2016 : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅਬੋਹਰ ਤੋਂ ਓਮ ਪ੍ਰਕਾਸ਼ ਕੌਸ਼ਿਕ ਦੀ ਮੁਢਲੀ ਮੈਂਬਰਸ਼ਿੱਪ ਖਾਰਿਜ ਕਰ ਦਿੱਤੀ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪਾਰਟੀ ਨੂੰ ਕੌਸ਼ਿਕ ਦੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਨਾਲ ਸਬੰਧਾਂ ਦੀ ਜਾਣਕਾਰੀ ਮਿਲੀ ਸੀ, ਜਿਸ ਕਾਰਨ ਪਾਰਟੀ ਨੇ ਉਨਾਂ ਦੀ ਮੁਢਲੀ ਮੈਂਬਰਸ਼ਿੱਪ ਖਤਮ ਕਰਨ ਦਾ ਫੈਸਲਾ ਲਿਆ।
ਵੜੈਚ ਨੇ ਕਿਹਾ ਕਿ ਸੀਨੀਅਰ ਆਗੂਆਂ ਨੂੰ ਕੌਸ਼ਿਕ ਦੇ ਕਾਰੋਬਾਰ ਬਾਰੇ ਪ੍ਰਮਾਣਿਤ ਰਿਪੋਰਟਾਂ ਨਹੀਂ ਮਿਲੀਆਂ ਸਨ, ਜਿਸ ਕਾਰਨ ਉਹ ਪਾਰਟੀ ਵਿੱਚ ਸ਼ਾਮਿਲ ਹੋ ਗਏ। ਹੁਣ ਸਾਨੂੰ ਜਾਣਕਾਰੀ ਮਿਲੀ ਹੈ ਕਿ ਓਮ ਪ੍ਰਕਾਸ਼ ਕੌਸ਼ਿਕ 2012 ਦੀਆਂ ਚੋਣਾਂ ਦੌਰਾਨ ਸ਼ਿਵ ਲਾਲ ਡੋਡਾ ਦੀ 10 ਮੈਂਬਰੀ ਚੋਣ ਪ੍ਰਚਾਰ ਕਮੇਟੀ ਵਿੱਚ ਸ਼ਾਮਿਲ ਸਨ, ਜਿਸ ਕਾਰਨ ਪਾਰਟੀ ਨੂੰ ਉਨਾਂ ਦੀ ਮੁਢਲੀ ਮੈਂਬਰਸਿੱਪ ਖਾਰਿਜ ਕਰ ਦਿੱਤੀ ਹੈ। ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਉਤੇ ਖੜੀ ਹੈ ਅਤੇ ਮਾੜੇ ਪਿਛੋਕੜ ਵਾਲਾ ਕੋਈ ਵੀ ਵਿਅਕਤੀ ਪਾਰਟੀ ਦਾ ਹਿੱਸਾ ਨਹੀਂ ਬਣ ਸਕਦਾ।