← ਪਿਛੇ ਪਰਤੋ
ਅੰਮ੍ਰਿਤਸਰ, 8 ਨਵੰਬਰ, 2016 : ਪੰਜਾਬ ਸਰਕਾਰ ਨੇ ਸ਼ਹੀਦ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਜੰਮੂ ਦੇ ਮੰਡੇਰ ਸੈਕਟਰ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ 'ਚ ਤਰਨਤਾਰਨ ਦੇ ਗੁਰਸੇਵਕ ਸਿੰਘ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਰਾਣਾ ਵਿਖੇ ਸੋਮਵਾਰ ਨਮ ਅੱਖਾਂ ਨਾਲ ਕਰ ਦਿੱਤਾ ਗਿਆ। ਜਿਉਂ ਸੋਮਵਾਰ ਸਵੇਰੇ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚੀ ਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਦਾ ਹੜ੍ਹ ਆ ਗਿਆ। ਗੁਰਸੇਵਕ ਸਿੰਘ 2013 ਵਿਚ ਫੌਜ 'ਚ ਭਰਤੀ ਹੋਏ ਸਨ ਅਤੇ ਅਗਲੇ ਸਾਲ 13 ਫਰਵਰੀ ਨੂੰ ਉਨ੍ਹਾਂ ਦਾ ਵਿਆਹ ਸੀ।
Total Responses : 265