← ਪਿਛੇ ਪਰਤੋ
ਲੁਧਿਆਣਾ, 21 ਨਵੰਬਰ, 2016 : ਲੁਧਿਆਣਾ ਤੋਂ ਆਜ਼ਾਦ ਵਿਧਾਇਕ ਬੈਂਸ ਭਰਾਵਾਂ ਨੇ ਆਮ ਆਦਮੀ ਪਾਰਟੀ 'ਚ ਜਾਣ ਨੂੰ ਲੈ ਕੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ 'ਚ ਨਹੀਂ ਜਾ ਰਹੇ ਹਨ। ਉਹ ਸਿਰਫ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਰਸਮੀ ਤੌਰ 'ਤੇ ਐਲਾਨ ਕਰਨ ਤੋਂ ਪਹਿਲਾਂ ਆਪਣੇ ਸਾਥੀ ਪਰਗਟ ਸਿੰਘ ਅਤੇ ਨਵਜੋਤ ਸਿੱਧੂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ।
Total Responses : 266