← ਪਿਛੇ ਪਰਤੋ
ਚੰਡੀਗੜ੍ਹ, 27 ਨਵੰਬਰ, 2016 : ਨਾਭਾ ਜੇਲ 'ਚੋਂ ਕੈਦੀ ਫਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਵਲੋਂ ਡੀ. ਜੀ. ਜੇਲ, ਨਾਭਾ ਜੇਲ ਦੇ ਸੁਪਰੀਡੈਂਟ ਅਤੇ ਡਿਪਟੀ ਸੁਪਰੀਡੈਂਟ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਹੁਣ ਸਰਕਾਰ ਨੇ ਜੇਲ ਦੀ ਕਮਾਨ ਆਈ. ਪੀ. ਐੱਸ. ਅਫਸਰ ਐੱਸ. ਭੂਪਤੀ ਨੂੰ ਸੌਂਪੀ ਹੈ ਜਦਕਿ ਜੇਲ ਦੇ ਏ.ਡੀ.ਜੀ.ਪੀ. ਰੋਹਿਤ ਚੌਧਰੀ ਹੋਣਗੇ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੇ ਬਾਰਡਰ ਵੀ ਸੀਲ ਕਰ ਦਿੱਤੇ ਗਏ ਹਨ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Total Responses : 265