← ਪਿਛੇ ਪਰਤੋ
ਚੰਡੀਗੜ੍ਹ, 27 ਨਵੰਬਰ, 2016 : ਨਾਭਾ ਜੇਲ 'ਤੇ ਹੋਏ ਹਮਲੇ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਸੁਖਬੀਰ ਨੇ ਟਵੀਟ ਕਰਕੇ ਕਿਹਾ ਹੈ ਕਿ ਭਾਰਤ ਵਲੋਂ ਕੀਤੀ ਗਈ ਸਰਜੀਕਲ ਸਟਰਾਈਕ ਤੋਂ ਬਾਅਦ ਪਾਕਿਸਤਾਨ ਭਾਰਤ ਵਿਚ ਅਸ਼ਾਂਤੀ ਫੈਲਾਉਣਾ ਚਾਹੁੰਦਾ ਹੈ ਜਿਸ ਕਰਕੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਚੋਣਾਂ ਨੇੜੇ ਹੋਣ ਦੇ ਚੱਲਦੇ ਸੂਬੇ ਵਿਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Total Responses : 265