← ਪਿਛੇ ਪਰਤੋ
ਨਵੀਂ ਦਿੱਲੀ, 29 ਨਵੰਬਰ, 2016 : ਨੋਟਬੰਦੀ ਦੇ ਮਾਮਲੇ 'ਤੇ ਸੁਪਰੀਮ ਕੋਰਟ 'ਚ ਹੁਣ 2 ਦਸੰਬਰ ਨੂੰ ਅਗਲੀ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ ਨੋਟਬੰਦੀ ਨੂੰ ਲੈ ਕੇ ਸੁਪਰੀਮ ਕੋਰਟ 'ਚ 2 ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪਹਿਲੀ ਪਟੀਸ਼ਨ 'ਚ ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ 100 ਰੁਪਏ ਤੋਂ ਉੱਪਰ ਦੇ ਨੋਟਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਕੇਰਲ ਜ਼ਿਲਾ ਸਹਿਕਾਰੀ ਸੁਸਾਇਟੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਕੇਰਲ ਜ਼ਿਲਾ ਸਹਿਕਾਰੀ ਬੈਂਕ ਨੂੰ ਬੈਂਕਿੰਗ ਗਤੀਵਿਧੀਆਂ ਕਰਨ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਇਹ ਪਟੀਸ਼ਨ ਕੇਰਲ ਦੀ 14 ਜ਼ਿਲਾ ਸਹਿਕਾਰੀ ਨੇ ਲਾਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਕਾਪਰੇਟਿਵ ਬੈਂਕਾਂ 'ਤੇ ਨੋਟਬੰਦੀ ਤੋਂ ਬਾਅਦ ਲੈਣ-ਦੇਣ 'ਤੇ ਰੋਕ ਲਾਈ ਸੀ, ਜਿਸ ਤੋਂ ਬਾਅਦ ਤਾਮਿਲਨਾਡੂ ਦੇ ਕਾਪਰੇਟਿਵ ਬੈਂਕ ਨੇ ਵੀ ਪਟੀਸ਼ਨ ਦਾਇਰ ਕੀਤੀ ਸੀ। ਨੋਟਬੰਦੀ ਨੂੰ ਲੈ ਕੇ ਦੇਸ਼ ਭਰ ਦੀਆਂ ਅਦਾਲਤਾਂ 'ਚ ਲਗਾਤਾਰ ਦਾਖਲ ਕੀਤੀਆਂ ਜਾ ਰਹੀਆਂ ਪਟੀਸ਼ਨਾਂ 'ਤੇ ਫਿਲਹਾਲ ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
Total Responses : 265