← ਪਿਛੇ ਪਰਤੋ
ਲੁਧਿਆਣਾ, 2 ਦਸੰਬਰ, 2016 : ਅੱਜ ਸਵੇਰੇ ਥਾਣਾ ਡਵੀਜ਼ਨ ਨੰਬਰ-4 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰ ਨਗਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕੁੱਝ ਲੋਕਾਂ ਨੇ ਮਲੀਆਂ ਦੀ ਕੋਠੀ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸੜਕ 'ਤੇ ਪਏ ਦੇਖੇ ਤਾਂ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਨੂੰ ਲੈ ਇਲਾਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Total Responses : 266