ਫ਼ਤਹਿਗੜ੍ਹ ਸਾਹਿਬ, 6 ਦਸੰਬਰ, 2016 : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਵਿੱਚ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਦੇਰ ਰਾਤ ਤੱਕ ਖੁੱਲ੍ਹੇ ਰਹਿਣ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਗ਼ੈਰ-ਸਮਾਜਕ ਕਾਰਵਾਈਆਂ ਦੇ ਅੰਦੇਸ਼ੇ ਨੂੰ ਮੁੱਖ ਰਖਦਿਆਂ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰ ਕੇ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਸਮੂਹ ਦੁਕਾਨਾਂ ਨੂੰ ਬੰਦ ਕਰਨ ਦਾ ਸਮਾਂ ਸਰਦੀਆਂ ਵਿੱਚ ਰਾਤ 8 ਵਜੇ ਨਿਰਧਾਰਤ ਕੀਤਾ ਹੈ ਜਦ ਕਿ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦਾ ਸਮਾਂ ਰਾਤ 11 ਵਜੇ ਹੋਵੇਗਾ। ਇਹ ਹੁਕਮ ਢਾਬਿਆਂ, ਰੈਸਟੋਰੈਂਟਾਂ ਅਤੇ ਦਵਾਈਆਂ ਦੀਆਂ ਦੁਕਾਨਾਂ 'ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹੇ ਵਿੱਚ ਇਹ ਹੁਕਮ 1 ਫਰਵਰੀ, 2017 ਤੱਕ ਲਾਗੂ ਰਹਿਣਗੇ।