ਚੰਡੀਗੜ੍ਹ, 6 ਦਸੰਬਰ, 2016 : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੇ ਦਿਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਚੇਨਈ ਵਿਖੇ ਦਿਹਾਂਤ ਹੋ ਗਿਆ ਸੀ। ਉਹ 68 ਵਰ੍ਹਿਆਂ ਦੇ ਸਨ। ਆਪਣੇ ਸ਼ੋਕ ਸੰਦੇਸ਼ ਵਿੱਚ ਉੱਪ ਮੁੱਖ ਮੰਤਰੀ ਨੇ ਜੈਲਲਿਤਾ ਨੂੰ ਇੱਕ ਮਹਾਨ ਆਗੂ ਦੱਸਿਆ ਜਿਨ੍ਹਾਂ ਨੇ ਸਮਾਜਿਕ, ਆਰਥਿਕ, ਉਦਯੋਗਿਕ ਅਤੇ ਵਪਾਰਕ ਖੇਤਰਾਂ ਵਿੱਚ ਨਵੇਂ ਦਿਸਹੱਦੇ ਸਥਾਪਿਤ ਕਰਕੇ ਤਾਮਿਲਨਾਡੂ ਨੂੰ ਤਰੱਕੀ ਦੇ ਰਾਹ ਪਾਇਆ ਅਤੇ ਹਮੇਸ਼ਾ ਹੀ ਤਾਮਿਲਨਾਡੂ ਦੇ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ।
ਸ. ਬਾਦਲ ਨੇ ਪ੍ਰਮਾਤਮਾ ਨੂੰ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਅਰਦਾਸ ਕੀਤੀ।