ਚੰਡੀਗੜ੍ਹ, 7 ਦਸੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਬਰਿੰਦਰ ਸਿੰਘ ਸੋਢੀ ਅਤੇ ਸ੍ਰੀ ਹਰਜੀਤ ਸਿੰਘ ਨੂੰ ਮਾਰਕੀਟ ਕਮੇਟੀ, ਬੱਸੀ ਪਠਾਣਾਂ ਦੇ ਕ੍ਰਮਵਾਰ ਚੇਅਰਮੈਨ ਅਤੇ ਉੱਪ-ਚੇਅਰਮੈਨ ਨਾਮਜ਼ਦ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਸ੍ਰੀਮਤੀ ਬਲਵਿੰਦਰ ਕੌਰ, ਸ੍ਰੀ ਜਤਿੰਦਰ ਸਿੰਘ, ਸ੍ਰੀ ਕੁਲਦੀਪ ਸਿੰਘ ਅਤੇ ਸ੍ਰੀ ਸਵਰਨ ਸਿੰਘ ਨੂੰ ਮਾਰਕੀਟ ਕਮੇਟੀ ਬੱਸੀ ਪਠਾਣਾਂ ਦੇ ਪ੍ਰੋਡਿਊਸਰ ਸ਼੍ਰੇਣੀ ਅਧੀਨ ਮੈਂਬਰ ਨਾਮਜ਼ਦ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਸਬੰਧੀ ਫਾਈਲਾਂ ਉੱਤੇ ਅੱਜ ਸਵੇਰੇ ਮੁੱਖ ਮੰਤਰੀ ਨੇ ਸਹੀ ਪਾ ਦਿੱਤੀ ਹੈ ਅਤੇ ਇਨ੍ਹਾਂ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਵੱਲੋਂ ਜਾਰੀ ਕਰ ਦਿੱਤੇ ਜਾਣਗੇ।