ਚੰਡੀਗੜ੍ਹ, 11 ਦਸੰਬਰ, 2016 : ਕੇਂਦਰੀ ਰਾਜ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਬਠਿੰਡਾ ਵਿਖੇ ਹਵਾਈ ਅੱਡੇ ਦਾ ਉਦਘਾਟਨ ਤੇ ਪਹਿਲੀ ਉਡਾਨ ਦੀ ਸ਼ੁਰੂਆਤ ਮੌਕੇ ਸਮਾਰੋਹ ਦੌਰਾਨ ਪਹੁੰਚੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਪੀ. ਅਸ਼ੋਕ ਗਜਪਤੀ ਰਾਜੂ ਅਤੇ ਕੇਂਦਰੀ ਹਵਾਬਾਜ਼ੀ ਰਾਜ ਮੰਤਰੀ ਸ੍ਰੀ ਜਯੰਤ ਸਿਨਹਾ ਨਾਲ ਆਦਮਪੁਰ ਹਵਾਈ ਅੱਡੇ ਦੇ ਭੂਮੀ ਪੂਜਨ ਸਬੰਧੀ ਗੱਲਬਾਤ ਕੀਤੀ, ਜਿਸਦੇ ਲਈ ਹਵਾਬਾਜ਼ੀ ਮੰਤਰਾਲੇ ਵਲੋਂ 16 ਦਸੰਬਰ ਨੂੰ ਭੂਮੀ ਪੂਜਨ ਵਾਸਤੇ ਸਹਿਮਤੀ ਜਤਾ ਦਿੱਤੀ ਹੈ। ਸ੍ਰੀ ਸਾਂਪਲਾ ਨੇ ਦੱਸਿਆ ਕਿ 16 ਦਸੰਬਰ ਨੂੰ ਆਦਮਪੁਰ ਹਵਾਈ ਅੱਡੇ ਦਾ ਭੂਮੀ ਪੂਜਨ ਸਮਾਰੋਹ ਰੱਖਿਆ ਗਿਆ ਹੈ, ਜਿਸ ਵਿਚ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ, ਕੇਂਦਰੀ ਹਵਾਬਾਜ਼ੀ ਰਾਜ ਮੰਤਰੀ ਸ੍ਰੀ ਜਯੰਤ ਸਿਨਹਾ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਉਨ•ਾਂ ਦੱਸਿਆ ਕਿ ਆਦਮਪੁਰ ਹਵਾਈ ਅੱਡੇ 'ਤੇ ਘਰੇਲੂ ਉਡਾਨਾਂ ਸ਼ੁਰੂ ਕਰਨ ਦੀ ਲੰਮੇਂ ਸਮੇਂ ਤੋਂ ਮੰਗ ਸੀ, ਜਿਸ ਨੂੰ ਕੇਂਦਰ ਤੇ ਸੂਬੇ ਦੀਆਂ ਗੱਠਜੋੜ ਸਰਕਾਰਾਂ ਵਲੋਂ ਪੂਰਾ ਕੀਤਾ ਜਾ ਰਿਹਾ ਹੈ।