← ਪਿਛੇ ਪਰਤੋ
ਚੰਡੀਗੜ੍ਹ 11 ਦਸੰਬਰ, 2016 : ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ 12 ਦਸੰਬਰ, 2016 ਨੂੰ 600 ਈ ਟੀ ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਮੇਂ ਦੇ ਵਿਚ ਕੀਤੀ ਭਰਤੀ ਦੇ ਦੌਰਾਨ ਵੇਟਿੰਗ ਲਿਸਟ ਵਾਲੀਆਂ 600 ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ ਜਿਸ ਨਾਲ ਪਿਛਲੇ 10 ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਦੁਆਰਾ 84000 ਅਧਿਆਪਕਾਂ ਦੀ ਭਰਤੀ ਪ੍ਰਕ੍ਰਿਆ ਮੁੱਕਮਲ ਕੀਤੀ ਜਾ ਚੁੱਕੀ ਹੈ। ਜਦਕਿ 31 ਮਾਰਚ 2017 ਤੱਕ ਸਿੱਖਿਆ ਵਿਭਾਗ ਅਧੀਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੋਈ ਵੀ ਅਸਾਮੀ ਖਾਲੀ ਨਹੀ ਰਹੇਗੀ।
Total Responses : 266