ਜਲੰਧਰ, 13 ਦਸੰਬਰ, 2016 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੋਣ ਪ੍ਰਕ੍ਰਿਆ ਵਿਚ ਮੀਡੀਆ ਦੀ ਭੂਮਿਕਾ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਕਮਲ ਕਿਸ਼ੋਰ ਯਾਦਵ , ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵਲੋਂ ਜਲੰਧਰ ਜਿਲ੍ਹੇ ਦੇ ਵੱਖ-ਵੱਖ ਅਖਬਾਰ ਸਮੂਹਾਂ/ ਟੀ.ਵੀ. ਚੈਨਲਾਂ ਤੇ ਨਿਊਜ਼ ਵੈਬਸਾਇਟਾਂ ਦੇ ਪ੍ਰਤੀਨਧਿਆਂ ਨੇ ਸ਼ਮੂਲੀਅਤ ਕੀਤੀ।
ਸੈਮੀਨਾਰ ਦੌਰਾਨ ਜਿਲ੍ਹਾ ਚੋਣ ਅਫਸਰ ਨੇ ਮੀਡੀਆ ਦੇ ਨੁਮਾਇੰਦਿਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਪ੍ਰਕ੍ਰਿਆ ਦੌਰਾਨ ਕਵਰੇਜ਼ ਵੇਲੇ ਧਿਆਨ ਰੱਖਣ ਯੋਗ ਗੱਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਚੋਣ ਕਮਿਸ਼ਨ ਵਲੋਂ ਮੀਡੀਆ ਦੀ ਸਹੂਲਤ ਲਈ ਜਾਰੀ ਹਦਾਇਤਾਂ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਚੋਣਾਂ ਨੂੰ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮੀਡੀਆ ਕਰਮੀ ਨਿਰਪੱਖ ਪੱਤਰਕਾਰੀ ਕਰਨ। ਉਨ੍ਹਾਂ ਦੱਸਿਆ ਕਿ ਪੇਡ ਨਿਊਜ਼ ਨੂੰ ਰੋਕਣ ਲਈ ਚੋਣ ਕਮਿਸ਼ਨ ਵਲੋਂ ਜਿਲ੍ਹਾ ਪੱਧਰ ਤੋਂ ਇਲਾਵਾ ਸੂਬਾ ਪੱਧਰ 'ਤੇ ਵੀ ਮੀਡੀਆ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਕਿ ਇਸ਼ਤਿਹਾਰਾਂÎ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੇਡ ਨਿਊਜ਼ 'ਤੇ ਵੀ ਨਜ਼ਰ ਰੱਖੇਗੀ।
ਮÎੀਡੀਆ ਦੇ ਨੁਮਾਇੰਦਿਆਂ ਵਲੋਂ ਚੋਣ ਪ੍ਰਕ੍ਰਿਆ ਦੌਰਾਨ ਕਵਰੇਜ਼ ਆਦਿ ਬਾਰੇ ਉਠਾਏ ਗਏ ਮੁੱਦਿਆਂ ਬਾਰੇ ਸ੍ਰੀ ਯਾਦਵ ਨੇ ਕਿਹਾ ਕਿ ਮੀਡੀਆ ਕਰਮੀਆਂ ਨੂੰ ਚੋਣਾਂ ਦੀ ਕਵਰੇਜ਼ ਤੇ ਗਿਣਤੀ ਲਈ ਵੱਖੋ-ਵੱਖਰੇ ਪਾਸ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਪ੍ਰਕ੍ਰਿਆ ਦੌਰਾਨ ਪ੍ਰੈਸ ਕਾਊਂਸਲ ਆਫ ਇੰਡੀਆ ਅਤੇ ਨੈਸ਼ਨਲ ਬਰਾਡਕਾਸਟਿੰਗ ਐਸੋਸੀਏਸ਼ਨ ਵਲੋਂ ਜਾਰੀ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।