ਅਖੰਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਪਰਜਾਪਤ ਸੰਘ ਦੇ ਪ੍ਰਧਾਨ ਸ: ਰਘਬੀਰ ਸਿੰਘ ਰਾਜਾਸਾਂਸੀ ਦਾ ਅਕਾਲੀ ਦਲ (ਬਾਦਲ ) 'ਚ ਘਰ ਵਾਪਸੀ ਮੌਕੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਸਿਰੋਪਾਉ ਨਾਲ ਸਨਮਾਨਿਤ ਕਰਦੇ ਹੋਏ। ਉਹਨਾਂ ਨਾਲ ਵੀਰ ਸਿੰਘ ਲੋਪੋਕੇ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਹਰਚਰਨ ਸਿੰਘ ਚੀਫ਼ ਸਕੱਤਰ ਸ਼੍ਰੋਮਣੀ ਕਮੇਟੀ ਤੇ ਹੋਰ।
ਅੰਮ੍ਰਿਤਸਰ, 13 ਦਸੰਬਰ, 2016 : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦ ਅਖੰਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਪਰਜਾਪਤ ਸੰਘ ਦੇ ਪ੍ਰਧਾਨ ਸ: ਰਘਬੀਰ ਸਿੰਘ ਰਾਜਾਸਾਂਸੀ ਨੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੁੰਦਿਆਂ ਘਰ ਵਾਪਸੀ ਦਾ ਐਲਾਨ ਕੀਤਾ।
ਸ. ਸੁਖਬੀਰ ਸਿੰਘ ਬਾਦਲ ਨੇ ਸ: ਰਾਜਾਸਾਂਸੀ ਦੇ ਘਰ ਵਾਪਸੀ ਕਰਨ 'ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਤੇ ਕਿਹਾ ਕਿ ਸ: ਰਾਜਾਸਾਂਸੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਸ. ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪਣਾਈਆਂ ਵਿਕਾਸਮਈ ਅਤੇ ਲੋਕ ਪੱਖੀ - ਪੰਜਾਬ ਪੱਖੀ ਨੀਤੀਆਂ 'ਤੇ ਮੋਹਰ ਹੈ।ਸ: ਬਾਦਲ ਨੇ ਕਿਹਾ ਸ: ਰਾਜਾਸਾਂਸੀ ਦਾ ਪਰਿਵਾਰ ਪੰਥਕ ਪਰਿਵਾਰ ਹੈ, ਜੋ ਕਿਸੇ ਕਾਰਨ ਕੁੱਝ ਦੇਰ ਲਈ ਪਾਰਟੀ ਤੋਂ ਦੂਰ ਹੋ ਗਿਆ ਸੀ ਪਰ ਹੁਣ ਫਿਰ ਵਾਪਸ ਆਪਣੀ ਮਾਂ ਪਾਰਟੀ ਵਿੱਚ ਆ ਗਿਆ ਹੈ।ਜਿਨ੍ਹਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।ਸ: ਰਾਜਾਸਾਂਸੀ ਦੇ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਅਤੇ ਮਜ਼ਬੂਤੀ ਮਿਲੇਗੀ।
ਉਹਨਾਂ ਕਿਹਾ ਕਿ ਕਾਂਗਰਸ, 'ਆਪ' ਅਤੇ ਹੋਰ ਵਿਰੋਧੀ ਪਾਰਟੀਆਂ ਮੁੱਦਾ ਹੀਣ, ਅਗਵਾਈ ਤੇ ਨਜ਼ਰੀਆ ਰਹਿਤ ਪਾਰਟੀਆਂ ਹਨ, ਜਿਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ।ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ।
ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਪ੍ਰੇਰਣਾ ਸਦਕਾ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸ: ਰਘਬੀਰ ਸਿੰਘ ਰਾਜਾਸਾਂਸੀ ਜੋ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਵੀ ਹਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਜਿਸ ਤਰਾਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਰਾਖੀ ਕੀਤੀ ਹੈ ਉਸ ਤੋਂ ਉਹ ਪ੍ਰਭਾਵਿਤ ਹਨ, ਉਹਨਾਂ ਕਿਹਾ ਕਿ ਉਹ ਪੰਥ ਦੀ ਚੜ੍ਹਦੀਕਲਾ ਚਾਹੁੰਦੇ ਹਨ ਤੇ ਪੰਜਾਬ ਦਾ ਭਵਿੱਖ ਸ: ਬਾਦਲ ਦੇ ਹੱਥਾਂ ਵਿੱਚ ਹੀ ਸੁਰਖਿਅਤ ਰਹਿ ਸਕਦਾ ਹੈ। ਉਹਨਾਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਅਤੇ ਕੇਜਰੀਵਾਲ ਦਾ ਪੱਤਾ ਸਾਫ਼ ਹੋ ਜਾਵੇਗਾ। ਉਹਨਾਂ ਪੰਥ ਦਰਦੀਆਂ ਨੂੰ ਪੰਥ ਵਿਰੋਧੀ ਸ਼ਕਤੀਆਂ ਦੀ ਡੁੱਬਦੀ ਬੇੜੀ ਨੂੰ ਠੁੰਮ੍ਹਣਾ ਨਾ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਕਾਲੀ ਦਲ ਦਾ ਸਾਥ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਜੋ ਵੀ ਪਾਰਟੀ ਵਲੋਂ ਜਿਮੇਵਾਰੀ ਲਾਈ ਜਾਵੇਗੀ ਉਸ ਨੂੰ ਤਨੋ ਮਨੋਂ ਨਿਭਾਉਣਗੇ।
ਇਸ ਮੌਕੇ ਚੇਅਰਮੈਨ ਸ: ਵੀਰ ਸਿੰਘ ਲੋਪੋਕੇ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ: ਹਰਚਰਨ ਸਿੰਘ ਚੀਫ਼ ਸਕੱਤਰ ਸ਼੍ਰੋਮਣੀ ਕਮੇਟੀ, ਪ੍ਰੋ: ਸਰਚਾਂਦ ਸਿੰਘ, ਭਾਈ ਨਵਤੇਜ ਸਿੰਘ, ਸ: ਮਨਦੀਪ ਸਿੰਘ ਤੇ ਸਿਮਰਨਜੀਤ ਸਿੰਘ ਰਾਜਾਸਾਂਸੀ ਆਦਿ ਵੀ ਮੌਜੂਦ ਸਨ।
ਫੋਟੋ: 13 ਰਾਜਾਸਾਂਸੀ1
ਕੈਪਸ਼ਨ :