ਕਲਾਨੌਰ (ਗੁਰਦਾਸਪੁਰ), 13 ਦਸੰਬਰ, 2016 : ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੋਵੇਂ ਪੰਜਾਬ ਦੇ ਪਾਣੀਆਂ ਨੂੰ ਪੰਜਾਬ ਵਿਚੋਂ ਬਾਹਰ ਭੇਜ ਕੇ ਬਰਬਾਦ ਕਰਨ ਚਾਹੁੰਦੀਆਂ ਹਨ ਅਤੇ ਪੰਜਾਬ ਨੂੰ ਮਾਰੂਥਲ ਬਣਾ ਕੇ ਖਤਮ ਕਰਨ ਦੀ ਕੋਸ਼ਿਸ ਕਰ ਰਹੀਆਂ ਹਨ। ਬਾਦਲ ਨੇ ਕਲਾਨੋਰ ਵਿਖੇ ਪਭੂ ਯਿਸੂ ਮਸੀਹ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਹਜ਼ਾਰਾਂ ਦੀ ਤਦਾਦ ਵਿਚ ਪੁਹੰਚੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੋਵੇਂ ਪੰਜਾਬੀਆਂ ਕੋਲੋਂ ਪਾਣੀ ਖੋਹਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵੇਂ ਪੰਜਾਬ ਦੀ ਦੁਸਮਣ ਪਾਰਟੀਆਂ ਹਨ ਤੇ ਦੋਵੇਂ ਪੰਜਾਬੀਆਂ ਦਾ ਪਾਣੀ ਜੋ ਕਿ ਕਾਨੂੰਨੀ ਤੋਰ 'ਤੇ ਪੰਜਾਬ ਦਾ ਬਣਦਾ ਹੈ , ਜਿਸ ਉੱਪਰ ਪੰਜਾਬ ਦਾ ਹੱਕ ਹੈ ਨੂੰ ਬਾਹਰ ਭੇਜਣ ਵਿਚ ਲੱਗੀਆਂ ਹੋਈਆਂ ਹਨ। ਉਨਾਂ ਕਿਹਾ ਕਿ ਰਿਪੇਅਰੀਅਨ ਸਿਧਾਂਤ ਅਨੁਸਾਰ ਦਰਿਆ ਦੇ ਪਾਣੀਂ ਤੇ ਪੰਜਾਬ ਦਾ ਹੱਕ ਬਣਦਾ ਹੈ ਅਤੇ ਕਾਨੂੰਨੀ ਤੌਰ 'ਤੇ ਪਾਣੀ ਪੰਜਾਬ ਦੇ ਹਨ।
ਬਾਦਲ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦਾ ਪਾਣੀ ਰਾਜਸਥਾਨ ਦੇਣ ਦੇ ਹੱਕ ਵਿਚ ਹੈ। ਹਰਿਆਣਾ ਅਤੇ ਹੋਰ ਦੂਸਰੇ ਰਾਜ ਅਤੇ ਆਪ ਪਾਰਟੀ ਵੀ ਪੰਜਾਬ ਦੇ ਪਾਣੀਆਂ ਨੂੰ ਖੋਹਣਾ ਚਾਹੁੰਦੀਆਂ ਹਨ। ਉਨਾਂ ਕਿਹਾ ਕਿ ਕਾਂਗਰਸ ਪਹਿਲਾਂ ਵੀ ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਨੂੰ ਦੇਣ ਵਿਚ ਸਹਿਮਤੀ ਪ੍ਰਗਟਾ ਚੁੱਕੀਆਂ ਹਨ ਅਤੇ ਹੁਣ ਆਪ ਪਾਰਟੀ ਵੀ ਪੰਜਾਬ ਦੇ ਵਿਰੋਧ ਵਿਚ ਖੜ੍ਹੀ ਹੈ। ਉਨਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਮਾਰੂਥਲ ਬਣਾਉਣਾ ਚਾਹੁੰਦੀਆਂ ਹਨ।
ਮੁੱਖ ਮੰਤਰੀ ਬਾਦਲ ਨੇ ਦੁਹਰਾਇਆ ਕਿ ਪੰਜਾਬ ਕੋਲ ਇਕ ਬੂੰਦ ਵੀ ਪਾਣੀ ਦੇਣ ਲਈ ਨਹੀਂ ਹੈ, ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਦੀ ਕੋਈ ਲੋੜ ਨਹੀਂ ਸੀ ਅਤੇ ਨਾ ਹੀ ਕਿਸੇ ਨੂੰ ਭਵਿੱਖ ਵਿਚ ਨਹਿਰ ਬਣਾਉਣ ਦਿੱਤੀ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਨਹਿਰ ਦੀ ਜ਼ਮੀਨ, ਮਾਲਕਾਂ ਨੂੰ ਵਾਪਸ ਦੇ ਕੇ ਇਸ ਮੁੱਦੇ ਨੂੰ ਹਮੇਸ਼ਾਂ ਲਈ ਮੁਕਾ ਦਿੱਤਾ ਗਿਆ ਹੈ। ਬਾਦਲ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣਾ ਚਾਹੁੰਦੀ ਹੈ ਪਰ ਕਾਂਗਰਸ ਨੇ ਹਮੇਸਾਂ ਗਰੀਬ ਵਰਗ ਲਈ ਕੁਝ ਨਹੀਂ ਕੀਤਾ ਕੇਵਲ ਉਨਾਂ ਨੂੰ ਸੱਤਾ ਲਈ ਗੁੰਮਰਾਹ ਹੀ ਕੀਤਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਗਰੀਬੀ, ਭ੍ਰਿਸ਼ਟਾਚਾਰ, ਅਨਪੜ੍ਹਤਾ ਤੇ ਵਿੱਤੀ ਸੰਕਟ ਵਧਿਆ ਹੈ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸਾਂ ਕ੍ਰਿਸ਼ਚੀਅਨ ਵਰਗ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਹਮੇਸਾਂ ਉਨਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕ੍ਰਿਸ਼ਚੀਅਨ ਭਾਈਚਾਰੇ ਦੇ ਕਬਰਿਸਤਾਨ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਇਸ ਵਰਗ ਦੇ ਹਿੱਤਾਂ ਲਈ ਲਾਗੂ ਕੀਤੀਆਂ ਗਈਆਂ ਹਨ। ਕ੍ਰਿਸ਼ਚੀਅਨ ਭਾਈਚਾਰੇ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਭਾਈਚਾਰੇ ਨੇ ਹਮੇਸਾਂ ਮਾਨਵਤਾ ਦੀ ਭਲਾਈ ਲਈ ਵੱਡੇ ਕਾਰਜ ਕੀਤੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਭਾਈਚਾਰੇ ਨੂੰ ਇਨਾਂ ਨੋਬਲ ਕੰਮਾਂ ਵਿਚ ਮਦਦ ਦਿੰਦੀ ਰਹੀ ਹੈ ਅਤੇ ਲੋੜਵੰਦਾਂ ਦੀ ਮਦਦ ਕਰਨਾ ਬਹੁਤ ਸਫਲ ਕਾਰਜ ਹੁੰਦਾ ਹੈ। ਉਨਾਂ ਦੁਹਾਇਆ ਕਿ ਪੰਜਾਬ ਸਰਕਾਰ ਹਮੇਸਾਂ ਕ੍ਰਿਸ਼ਚੀਅਨ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ।
ਬਾਦਲ ਨੇ ਅੱਗੇ ਕਿਹਾ ਕਿ ਸਿੱਖ ਤੇ ਕ੍ਰਿਸ਼ਚੀਅਨ ਭਾਈਚਾਰਾ ਦਾ ਅਮੀਰ ਇਤਿਹਾਸ ਹੈ ਅਤੇ ਇਨਾਂ ਨੇ ਹਮੇਸਾਂ ਜਬਰ-ਜ਼ੁਲਮ ਤੇ ਬੇਇਨਸਾਫੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਸ. ਬਾਦਲ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਜੀ ਨੇ ਸਾਰੀ ਜ਼ਿੰਦਰੀ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਨਿਛਾਵਰ ਕੀਤੀ ਤੇ ਸਿੱਖ ਗੁਰੂ ਸ੍ਰੀ ਗੁਰੂ ਅਰੁਜਨ ਦੇਵ ਜੀ , ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਂਝੀਵਾਲਤਾ ਤੇ ਅਮਨ-ਸਾਂਤੀ ਦਾ ਸੁਨੇਹਾ ਦਿੱਤਾ ਅਤੇ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ।
ਇਸ ਮੌਕੇ ਬਿਕਰਮ ਸਿੰਘ ਮਜੀਠੀਆਂ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਕ੍ਰਿਸ਼ਚੀਅਨ ਭਾਈਚਾਰੇ ਨੂੰ ਅੱਜ ਦੇ ਇਸ ਵੱਡੇ ਦਿਨ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਇਸ ਤੋਂ ਪਹਿਲਾਂ ਸ. ਸੁੱਚਾ ਸਿੰਘ ਲੰਗਾਹ ਸਾਬਕਾ ਵਜੀਰ ਪੰਜਾਬ ਸਰਕਾਰ ਨੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦਾ ਕਲਾਨੋਰ ਵਿਖੇ ਆਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਪਵਿੱਤਰ ਦਿਨ ਤੇ ਸਰਹੱਦੀ ਲੋਕਾਂ ਨੂੰ ਦੋ ਵੱਡੀਆਂ ਸਹੂਲਤਾਂ ਦੇ ਕੇ ਨਿਵਾਜਿਆ ਗਿਆ ਹੈ, ਜਿਸ ਲਈ ਉਹ ਜ਼ਿਲੇ ਵਲੋਂ ਉਨਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸ੍ਰੀ ਮੁਨੱਵਰ ਮਸੀਹ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਨੇ ਸ. ਬਾਦਲ ਦਾ ਅੱਜ ਦੇ ਸਮਾਗਮ ਵਿਚ ਪੁਹੰਚਣ ਤੇ ਧੰਨਵਾਦ ਕੀਤਾ ਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਦਿਨ ਰਾਤ ਮਿਹਨਤ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਮਾਲ ਤੋ ਲੋਕ ਸੰਪਰਕ ਮੰਤਰੀ, ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਨਿਰਮਲ ਸਿੰਘ ਸੇਖਵਾਂ (ਸਾਬਕਾ ਮੰਤਰੀ ਪੰਜਾਬ), ਸ੍ਰੀ ਕੁਮਾਰ ਅਮਿਤ ਜੁਆਇੰਟ ਸੈਕਰਟਰੀ ਮੁੱਖ ਮੰਤਰੀ ਪੰਜਾਬ, ਚੇਅਰਮੈਨ ਮੁਨੱਵਰ ਮਸੀਹ, ਡੀ.ਆਈ.ਜੀ ਏ.ਕੇ ਮਿੱਤਲ, ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ, ਸ੍ਰੀ ਜਸਦੀਪ ਸਿੰਘ ਐਸ.ਐਸ.ਪੀ , ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ, ਸ੍ਰੀ ਸੰਦੀਪ ਸਿੰਘ ਐਸ.ਡੀ.ਐਮ, ਸ੍ਰੀ ਜਸਦੀਪ ਸਿੰਘ ਐਸ.ਐਸ.ਪੀ , ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਪ੍ਰਦਾਨ ਰਮਨਦੀਪ ਸਿੰਘ ਸੰਧੂ, ਸ੍ਰੀ ਪ੍ਰਿੰਸ ਸਹੋਤਰਾ, ਸੋਨੂੰ ਸੰਘਰ, ਸ੍ਰੀ ਐਲਬਰਟ, ਸਰਪੰਚ ਹਰਕੀਰਤ ਸਿੰਘ ਪੱਡਾ, ਰਕੇਸ ਵਿਲੀਅਮ, ਮਨਮੋਹਨ ਸਿੰਘ ਪੱਖੋਕੇ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਸ ਢਿੱਲਵਾਂ ਸਮੇਤ ਵੱਡੀ ਗਿਣਤੀ ਸਤਿਕਾਰ ਯੋਗ ਪਾਸਟਰ ਤੇ ਸੰਗਤਾਂ ਹਾਜਰ ਸਨ।