ਰੂਪਨਗਰ, 14 ਦਸੰਬਰ, 2016 : ਸ਼੍ਰੀ ਕਰਨੇਸ਼ ਸਰਮਾ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਜਾਬਤਾ ਫੋਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜਿਲੇ 'ਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ ਦੇ ਹੁਕਮ ਇਸ ਲਈ ਜਾਰੀ ਕੀਤੇ ਗਏ ਕਿੳਂਕਿ ਹੈ ਕਿ ਜਿਲ੍ਹਾ ਰੂਪਨਗਰ ਵਿਚ ਕਾਫੀ ਗਿਣਤੀ ਵਿਚ ਮੈਰਿਜ ਪੈਲਸ ਚੱਲ ਰਹੇ ਹਨ।ਇਹਨਾਂ ਮੈਰਿਜ ਪੈਲਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ,ਜਿਸ ਨਾਂਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਅਤੀ ਜਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਫਰਵਰੀ 2017 ਤੱਕ ਲਾਗੂ ਰਹਿਣਗੇ ।