ਜਲੰਧਰ, 15 ਦਸੰਬਰ, 2016 : ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਕੈੱਟ (ਛਾਉਣੀ) ਖੇਤਰਾਂ ਵਿਚ ਵੀ ਪੰਜਾਬ ਸਰਕਾਰ ਨੇ ਚੁੰਗੀ ਖਤਮ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਹੀ ਹੁਣ ਜਲਦ ਹੀ ਕੈੱਟ ਇਲਾਕੇ ਵੀ ਚੁੰਗੀ ਰਹਿਤ ਹੋਣਗੇ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲੰਧਰ ਜ਼ਿਲ੍ਹੇ ਦੇ ਪਿੰਡ ਜਮਸ਼ੇਰ ਵਿਚ ਹੁਣ ਸੋਲਿਡ ਵੇਸਟ ਪਲਾਂਟ ਸਥਾਪਿਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸੇ ਹੋਰ ਥਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮਨੋਰੰਜਨ ਕਾਲੀਆ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ ਅਤੇ ਡਿਪਟੀ ਸੀ ਐੱਮ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਤੇ ਓਐਸਡੀ ਚਰਨਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਸੇਠ ਸਤਪਾਲ ਮੱਲ ਤੇ ਸਰਬਜੀਤ ਸਿੰਘ ਮੱਕੜ ਅਤੇ ਸਰਬਜੋਤ ਸਿੰਘ ਸਾਬੀ ਸਮੇਤ ਸੀਨੀਅਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ ।