ਰੂਪਨਗਰ 16 ਦਸੰਬਰ 2016: ਪੰਜਾਬੀ ਲੋਕ ਗਾਇਕ ਸ੍ਰੀ ਮਨਮੋਹਨ ਵਾਰਿਸ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦਾ ਇਸਤੇਮਾਲ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਕੁੱਝ ਵੋਟਰ ਵੋਟਾਂ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰਦੇ, ਜਿਸ ਕਾਰਨ ਜਿਥੇ ਸਾਡੇ ਸਵਿਧਾਨਿਕ ਹੱਕ ਨੂੰ ਢਾਹ ਲਗਦੀ ਹੈ ਅਤੇ ਅਸੀਂ ਆਪਣੇ ਮਿਲੇ ਸਵਿਧਾਨਿਕ ਹੱਕ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਨ•ਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਲਾਜਮੀ ਬਣਾਉਣ ਦੇ ਨਾਲ-ਨਾਲ ਆਪਣੀ ਵੋਟ ਦੀ ਵਰਤੋਂ ਬਿਨ•ਾਂ ਕਿਸੇ ਲਾਲਚ ਆਦਿ ਤੋਂ ਕਰਨੀ ਚਾਹੀਦੀ ਹੈ। ਉਨ•ਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜਬੂਤੀ ਲਈ ਚੋਣਾ ਵਾਲੇ ਦਿਨ ਆਪਣੀ ਵੋਟ ਨਿਰਪੱਖ ਹੋ ਕੇ ਬਿਨਾਂ ਕਿਸੇ ਡਰ ਭੇ ਤੋ ਵੋਟ ਪਾ ਕੇ ਆਪਣੀ ਸਮੂਲੀਅਤ ਨੂੰ ਯਕੀਨੀ ਬਣਾ ਕੇ ਲੋਕਤੰਤਰੀ ਢਾਂਚੇ ਨੂੰ ਮਜਬੂਤ ਕਰਨ ।
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨ ਸ੍ਰੀ ਕਰਨੇਸ ਸਰਮਾਂ ਨੇ ਜ਼ਿਲਾ• ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲੇ• ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਸੰਬੰਧੀ ਸਵੀਪ ਜਾਗ੍ਰਤੀ ਮੁਹਿੰਮ ਤਹਿਤ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਨੌਜਵਾਨ ਆਪਣੇ ਸੰਵਿਧਾਨਿਕ ਹੱਕ, ਵੋਟ ਦੀ ਵਰਤੋਂ ਲਈ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਅਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ। ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦਾ ਇੱਕ ਸੁਨਹਿਰੀ ਮੌਕਾ ਹੋਰ ਦਿੱਤਾ ਗਿਆ ਹੈ। ਕੋਈ ਵੀ ਨੌਜਵਾਨ ਜਿਸ ਦੀ ਉਮਰ 01 ਜਨਵਰੀ 2017 ਨੂੰ 18 ਸਾਲ ਜਾਂ ਇਸ ਤੋ ਵੱਧ ਹੈ। ਆਪਣੀ ਵੋਟ ਬਣਾ ਸਕਦਾ ਹੈ।
ਸ੍ਰੀ ਸਰਮਾਂ ਨੇ ਦੱਸਿਆ ਕਿ ਵੋਟ ਦੇ ਇਸਤੇਮਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੱਖ ਮੰਤਵ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ• ਕਿਸੇ ਡਰ ਭੇ ਅਤੇ ਬਿਨਾਂ• ਕਿਸੇ ਲਾਲਚ ਤੋਂ ਕਰਨ ਲਈ ਪ੍ਰੇਰਤ ਕਰਨਾ ਹੈ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਨੂੰ ਯਕੀਨੀ ਬਣਾਉਣਾਂ ਵੀ ਹੈ।
ਸ੍ਰੀ ਕਰਨੇਸ ਸਰਮਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਵੋਟ ਬਣਾਉਣ ਦਾ ਇਕ ਸੁਨਹਿਰੀ ਮੌਕਾ ਹੋਰ ਪ੍ਰਦਾਨ ਕੀਤਾ ਗਿਆ ਹੈ ਅਤੇ ਨੌਜਵਾਨ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਆਪਣੇ ਬੀ.ਐਲ.ਓ ਜਾਂ ਚੋਣਕਾਰ ਰਜਿਸਟੇਸ਼ਨ ਅਫ਼ਸਰ ਕੋਲ ਜਮਾ ਕਰਵਾ ਸਕਦਾ ਹੈ। ਉਨਾਂ• ਦੱਸਿਆ ਕਿ ਵੋਟ ਬਣਾਉਣ ਸੰਬੰਧੀ ਹੋਰ ਜਾਣਕਾਰੀ ਲੈਣ ਲਈ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕਿਸੇ ਵੀ ਦਫ਼ਤਰੀ ਕੰਮਕਾਰਜ ਵਾਲੇ ਦਿਨ ਟੋਲ ਫ੍ਰੀ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ www.nvsp.in.website ਤੇ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ। ਉਨਾਂ• ਦੱਸਿਆ ਕਿ ਇਸ ਮੁਹਿੰਮ ਦੌਰਾਨ ਪ੍ਰਾਪਤ ਕੀਤੇ ਫਾਰਮ 2 ਜਨਵਰੀ 2017 ਤੋਂ ਬਾਅਦ ਛਾਪਣ ਵਾਲੀ ਵੋਟਰ ਸੂਚੀ ਦੇ ਸਪਲੀਮੈਟ ਵਿੱਚ ਸ਼ਾਮਲ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਨਦੀਪ ਬਾਂਸਲ ਨੇ ਦੱਸਿਆ ਕਿ ਜ਼ਿਲ•ੇ 'ਚ ਸਵੀਪ ਪ੍ਰੋਗਰਾਮ ਤਹਿਤ ਜਿਥੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਜਾਗ੍ਰਿਤੀ ਮੰਚ ਦੇ ਸ੍ਰੀ ਦੀਪਕ ਬਾਲੀ, ਸ੍ਰੀ ਜਮਮੋਹਨ ਉੱਪਲ , ਚੋਣ ਤਹਿਸ਼ੀਲਦਾਰ ਸ੍ਰੀ ਹਰਮਿੰਦਰ ਸਿੰਘ ਵੀ ਮੌਜੂਦ ਸਨ ।