← ਪਿਛੇ ਪਰਤੋ
ਚੰਡੀਗੜ, 19 ਦਸੰਬਰ, 2016 : ਕੇਂਦਰੀ ਰਾਜ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਭਾਰਤੀ ਜੂਨੀਅਰ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਲਖਨਊ ਵਿਖੇ ਬੈਲਜੀਅਮ ਨੂੰ 2-1 ਨਾਲ ਹਰਾ ਕੇ ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਉਤੇ ਹਾਕੀ ਟੀਮ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ 15 ਵਰਿ•ਆਂ ਬਾਅਦ ਭਾਰਤੀ ਹਾਕੀ ਟੀਮ ਨੇ ਜੂਨੀਅਰ ਹਾਕੀ ਵਿਸ਼ਵ ਕੱਪ ਆਪਣੇ ਨਾਮ ਕਰਕੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਇਹ ਪ੍ਰਾਪਤੀ ਉਭਰਦੇ ਖਿਡਾਰੀਆਂ ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।
Total Responses : 266