← ਪਿਛੇ ਪਰਤੋ
ਚੰਡੀਗੜ੍ਹ, 21 ਦਸੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਸੰਪੂਰਨ ਸਿੰਘ ਨੂੰ ਰਾਏ ਸਿੱਖ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ ਸਵੇਰੇ ਇਸ ਸਬੰਧੀ ਫਾਈਲ ਉੱਤੇ ਸਹੀ ਪਾ ਦਿੱਤੀ ਹੈ ਅਤੇ ਸ੍ਰੀ ਸੰਪੂਰਨ ਸਿੰਘ ਦੀ ਨਿਯੁਕਤੀ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗ ਵੱਲੋਂ ਜਾਰੀ ਕਰ ਦਿੱਤੇ ਜਾਣਗੇ।
Total Responses : 266