ਜਲੰਧਰ, 22 ਦਸੰਬਰ, 2016 : ਅੱਜ ਇਥੇ ਇੰਪੂਰਮੈਂਟ ਟਰੱਸਟ ਜਲੰਧਰ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸ.ਪਰਮਜੀਤ ਸਿੰਘ ਰਾਏਪੁਰ ਨੇ ਬਤੌਰ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਉਨਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਦਾ ਲੋਕਾਂ ਨੂੰੰ ਵੱਧ ਤੋਂ ਵੱਧ ਲਾਭ ਪਹੁੰਚਾਉਣਗੇ ਤੇ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜਰ ਰਹਿਣਗੇ।
ਇਸ ਮੌਕੇ ਵਿਧਾਇਕ ਹਲਕਾ ਭੁਲੱਥ ਬੀਬੀ ਜਾਗੀਰ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਸ.ਸਰਬਜੀਤ ਸਿੰਘ ਮੱਕੜ, ਚੇਅਰਮੈਨ ਮੁਸਲਿਮ ਭਲਾਈ ਬੋਰਡ ਸ੍ਰੀ ਦਿਲਬਾਗ ਹੁਸੈਨ, ਸ੍ਰੀ ਰਮੇਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ., ਸ੍ਰੀ ਜਸਪਾਲ ਸਿੰਘ ਢੇਸੀ, ਸ੍ਰੀ ਭਗਵਾਨ ਸਿੰਘ ਜੌਹਲ, ਸ੍ਰੀਮਤੀ ਬਲਬੀਰ ਕੌਰ ਅਤੇ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਤੇ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।