← ਪਿਛੇ ਪਰਤੋ
ਚੰਡੀਗੜ੍ਹ, 25 ਦਸੰਬਰ, 2016 : ਆਮ ਆਦਮੀ ਪਾਰਟੀ ਦੇ ਐਕਸ ਸਰਵਿਸਮੈਨ ਵਿੰਗ ਦੇ ਸ੍ਰੀ ਆਨੰਦਪੁਰ ਸਾਹਿਬ ਜੋਨ ਇੰਚਾਰਜ ਸ੍ਰੀ ਸਤਵਿੰਦਰ ਸਿੰਘ ਰਾਏ ਅੱਜ ਸਵੇਰੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸ੍ਰੀ ਰਾਏ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਦੀ ਮੌਜੂਦਗੀ ਵਿਚ ਪਾਰਟੀ 'ਚ ਸ਼ਾਮਲ ਹੋਏ। ਸ੍ਰੀ ਸਾਂਪਲਾ ਨੇ ਕਿਹਾ ਕਿ ਸਤਵਿੰਦਰ ਸਿੰਘ ਰਾਏ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਸਤਵਿੰਦਰ ਸਿੰਘ ਰਾਏ ਸੇਵਾ ਮੁਕਤ ਸੈਨਿਕ ਹਨ ਅਤੇ ਉਹ ਬਲਾਚੌਰ ਮਾਰਕੀਟ ਕਮੇਟੀ ਦੇ ਡਾਇਰੈਕਟਰ ਵੀ ਰਹੇ ਹਨ।
Total Responses : 266