← ਪਿਛੇ ਪਰਤੋ
ਚੰਡੀਗੜ੍ਹ, 26 ਦਸੰਬਰ, 2016 : ਪੰਜਾਬ ਦੇ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਐਮ.ਐਲ.ਏ ਸ਼੍ਰੀ ਰਾਜ ਖੁਰਾਨਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਖੁਰਾਨਾ ਇਕ ਸੂਝਵਾਨ ਰਾਜਸੀ ਨੇਤਾ, ਨੇਕ ਇਨਸਾਨ ਅਤੇ ਉਘੇ ਸਮਾਜਸੇਵੀ ਵੀ ਸਨ ਜਿਨ੍ਹਾਂ ਨੇ ਸਮਾਜ ਦੇ ਹਰੇਕ ਵਰਗ ਦਾ ਪੱਧਰ ਉਚਾ ਚੁੱਕਣ ਲਈ ਆਪਣੇ ਸਾਰੇ ਜੀਵਨ ਦੌਰਾਨ ਸਖ਼ਤ ਸੰਘਰਸ਼ ਕੀਤਾ ਅਤੇ ਰਾਜਸੀ ਜੀਵਨ ਦੌਰਾਨ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਈ ਰੱਖਿਆ। ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਪਰਮਾਤਾਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Total Responses : 266