← ਪਿਛੇ ਪਰਤੋ
ਚੰਡੀਗੜ੍ਹ, 26 ਦਸੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਭਾਜਪਾ ਦੇ ਸਾਬਕਾ ਵਿਧਾਇਕ ਸ੍ਰੀ ਰਾਜ ਖੁਰਾਣਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ ਜੋ ਲੰਮੀ ਬਿਮਾਰੀ ਉਪਰੰਤ ਸਵੇਰੇ ਗੁੜਗਾਉਂ ਦੇ ਇਕ ਨਿੱਜੀ ਹਸਪਤਾਲ ਵਿੱਚ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਰਾਜ ਖੁਰਾਣਾ ਨੂੰ ਭਾਜਪਾ ਦਾ ਇਕ ਅਨੁਸ਼ਾਸਨਬੱਧ ਆਗੂ ਕਰਾਰ ਦਿੱਤਾ ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਤੋਂ ਇਲਾਵਾ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਸ. ਬਾਦਲ ਨੇ ਕਿਹਾ ਕਿ ਸਾਬਕਾ ਵਿਧਾਇਕ ਦੇ ਤੁਰ ਜਾਣ ਨਾਲ ਸਿਆਸੀ ਖੇਤਰ ਵਿੱਚ ਇਕ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਨੇੜ ਭਵਿੱਖ ਵਿੱਚ ਪੂਰਨਾ ਬਹੁਤ ਔਖਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
Total Responses : 266