← ਪਿਛੇ ਪਰਤੋ
ਪਟਿਆਲਾ, 30 ਦਸੰਬਰ, 2016 : ਕੌਮ ਦੀ ਮਹਾਨ ਹਸਤੀ ਸਵਰਗੀ ਹਰਭਜਨ ਸਿੰਘ ਯੋਗੀ ਜਿਹਨਾਂ ਨੇ ਸੰਸਾਰ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖੀ ਦਾ ਬੁੱਟਾ ਲਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਮ ਪਾਤਸ਼ਾਹ ਦੇ ਸਿਧਾਂਤ ਗੁਰੂ ਸ਼ਬਦ ਦਾ ਪ੍ਰਚਾਰ ਕੀਤਾ। ਉਹਨਾਂ ਤੋਂ ਬਾਅਦ ਹੁੱਣ ਭਾਈ ਸਤਪਾਲ ਸਿੰਘ ਸੇਵਾਵਾਂ ਬਾਖੂਭੀ ਢੰਗ ਨਾਲ ਨਿਭਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਤਾਬਦੀ ਮਨਾਉਣ ਪਹੁੰਚੀ ਵਿਦੇਸ਼ੀ ਸਿੱਖ ਸੰਗਤਾਂ ਦੇ ਵਫਦ ਦਾ ਸਵਾਗਤ ਕਰਦਿਆਂ ਕੀਤਾ। ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਪੰਜਾਬ ਦੇ ਦੌਰੇ 'ਤੇ ਹਨ। ਉਹ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰ ਰਹੀਆਂ ਹਨ। ਜਿਸ ਨਾਲ ਸਾਡੇ ਪੁਰਾਤਨ ਇਤਿਹਾਸ ਅਤੇ ਗੁਰਮਤਿ ਫਿਲਾਸਫੀ ਸੰਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨਗੀਆਂ। ਉਹਨਾਂ ਕਿਹਾ ਕਿ ਇਹ ਵਿਦੇਸ਼ੀ ਸੰਗਤਾਂ 3 ਤੋਂ 5 ਜਨਵਰੀ ਤੱਕ ਗੁਰੂ ਸਾਹਿਬ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ 350 ਸਾਲਾ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਪਹੁੰਚੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਆਈਆਂ ਵਿਦੇਸ਼ੀ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਸ ਵਫਦ ਦੇ ਮੁੱਖੀ ਨੇ ਦੱਸਿਆ ਕਿ ਇਸ ਵਫਦ ਵਿਚ ਵਿਦੇਸ਼ਾਂ ਤੋਂ ਤੇਰ੍ਹਾਂ ਦੇਸ਼ਾਂ ਦੀਆਂ ਸੰਗਤਾਂ ਸ਼ਾਮਲ ਹਨ। ਇਸ ਵਫਦ ਦੇ ਸਵਾਗਤ ਲਈ ਚੜ੍ਹਦੀਕਲ੍ਹਾ ਦੇ ਸੰਪਾਦਕ ਜਗਜੀਤ ਸਿੰਘ ਦਰਦੀ ਵੀ ਪਹੁੰਚੇ।
Total Responses : 266