ਬਰਨਾਲਾ, 2 ਜਨਵਰੀ, 2017 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾ ਨੂੰ ਇਤਿਹਾਸਕ ਧਾਰਮਿਕ ਸਥਾਨਾ ਤੇ ਦਰਸ਼ਨ ਕਰਵਾਉਣ ਲਈ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਅੱਜ ਸਥਾਨਕ ਗੁਰੂਦੁਆਰਾ ਸ੍ਰੀ ਪ੍ਰਧਾਨ ਕੌਰ ਵਿਖੇ ਜ਼ਿਲ•ੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ 450 ਸਰਧਾਲੂਆਂ ਨੂੰ ਤਖਤ ਸ੍ਰੀ ਹਰਮੰਦਿਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਏ ਜਾ ਰਹੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ 350 ਸਾਲਾਂ ਪ੍ਰਕਾਸ਼ ਉਤਸਵ ਦੇ ਸਮਾਗਮ ਵਿੱਚ ਸਾਮਿਲ ਹੋਣ ਲਈ 9 ਬੱਸਾ ਜੈਕਾਰੀਆਂ ਦੀ ਗੂੰਜ ਵਿੱਚ ਰਵਾਨਾ ਕੀਤੀਆਂ ਗਈਆਂ, ਜਿਸ ਨੂੰ ਐਮ ਐਲ ਏ ਸੰਤ ਬਲਬੀਰ ਸਿੰਘ ਘੁੰਨਸ ਅਤੇ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਐਮ ਐਲ ਏ ਸੰਤ ਬਲਬੀਰ ਸਿੰਘ ਘੁੰਨਸ ਅਤੇ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਦੇਸ਼ ਦੇ ਧਾਰਮਿਕ ਸਥਾਨਾ ਦੀ ਮੁਫਤ ਯਾਤਰਾ ਕਰਵਾਉਣ ਹਿੱਤ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਯਾਤਰਾ ਅਧੀਨ ਜ਼ਿਲ•ੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸ਼ਕ ਸਥਾਨਾ ਦੇ ਦਰਸ਼ਨ ਕਰਨ ਦਾ ਭਰਪੂਰ ਮੌਕੇ ਮਿਲਿਆਂ ਹੈ। ਉਹਨਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸਾਰੇ ਸਰਧਾਲੂਆ ਨੂੰ ਮੁਫਤ ਖਾਣ-ਪੀਣ ਅਤੇ ਰਹਿਣ ਦੀ ਸੁੱਚਜੇ ਢੰਗ ਨਾਲ ਵਿਵਸਥਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਦੇ ਇਸ ਇਤਿਹਾਸ਼ਕ ਫੈਸਲੇ ਦੇ ਹਰ ਵਰਗ ਵੱਲੋਂ ਸਲਾਘਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦੇ ਵਿਅਕਤੀ ਵੱਲੋ ਇਹਨਾਂ ਵਿਸ਼ੇਸ਼ ਬੱਸਾ ਰਾਹੀਂ ਬਿਨਾਂ ਕੋਈ ਪੈਸੇ ਦਿੱਤੇ ਦੂਰ ਦਰਾਡੇ ਦੇ ਧਾਰਮਿਕ ਸਥਾਨਾ ਦੇ ਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਪਹਿਲਕਦਮੀ ਨਾਲ ਸ਼ੁਰੂ ਹੋਏ ਇਹ ਧਾਰਮਿਕ ਦਰਸ਼ਨ ਯਾਤਰਾ ਨਾਲ ਸੂਬੇ ਵਿੱਚ ਆਪਸੀ ਭਾਇਚਾਰਕ ਸਾਂਝ ਹੋਰ ਮਜਬੂਤ ਹੋਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਦੇ ਧੰਨਵਾਦੀ ਹਨ, ਜਿਨ•ਾਂ ਨੇ ਆਮ ਲੋਕਾਂ ਨੂੰ ਦੇਸ਼ ਦੇ ਧਾਰਮਿਕ ਸਥਾਨਾ ਦੇ ਦਰਸ਼ਨ ਕਰਵਾਉਣ ਦਾ ਮਾਨ ਬਖ਼ਸਿਆਂ ਹੈ। ਇਸ ਧਾਰਮਿਕ ਯਾਤਰਾ ਵਿੱਚ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਬੱਸਾ ਵਿੱਚ ਬਜੂਰਗ, ਨੌਜਵਾਨ, ਔਰਤਾ ਅਤੇ ਬੱਚੇ ਵੀ ਸਾਮਿਲ ਹਨ।
ਇਸ ਮੌਕੇ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਜੀ ਐਮ ਪੀ ਆਰ ਟੀ ਸੀ ਹਰਬੰਸ ਸਿੰਘ ਭੱਟੀ, ਮੈਂਬਰ ਐਸ ਜੀ ਪੀ ਸੀ ਪਰਮਜੀਤ ਸਿੰਘ ਖਾਲਸਾ, ਚੇਅਰਮੈਨ ਜ਼ਿਲ•ਾ ਯੋਜਨਾ ਕਮੇਟੀ ਰੁਪਿੰਦਰ ਸੰਧੂ, ਸੁਰਿੰਦਰ ਪਾਲ ਸਿੰਘ ਸੀਬੀਆਂ, ਜੋਰਾ ਸਿੰਘ ਥਿੰਦ, ਪਰਮਜੀਤ ਸਿੰਘ ਮਾਨ, ਜਰਨੈਲ ਸਿੰਘ ਭੋਤਨਾ, ਮੱਖਨ ਸਿੰਘ ਧਨੋਲਾ, ਨਿਹਾਲ ਸਿੰਘ ਉੱਪਲੀ ਆਦਿ ਹਾਜ਼ਰ ਸਨ।